ਅੰਮ੍ਰਿਤਸਰ ਖ਼ਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ 2 ਨੌਜਵਾਨ ਜ਼ਖ਼ਮੀ 2 ਗੁੱਟਾਂ ਵਿਚਾਲੇ ਹੋਈ ਲੜਾਈ
ਅੰਮ੍ਰਿਤਸਰ,ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਭਾਵੇਂ ਪੰਜਾਬ ਪੁਲਿਸ ਚੌਕਸੀ ਵਰਤ ਰਹੀ ਹੈ, ਪਰੰਤੂ ਨਵਾਂ ਮਾਮਲਾ ਅੰਮ੍ਰਿਤਸਰ ਵਿਖੇ ਸਾਹਮਣੇ ਆਇਆ ਹੈ। ਜਿਥੇ ਖਾਲਸਾ ਕਾਲਜ ਅੱਗੇ ਦੋ ਧੜਿਆਂ ਵਿੱਚ ਗੋਲੀਆਂ ਚੱਲੀਆਂ ਹਨ। ਗੋਲੀਬਾਰੀ ਵਿੱਚ ਇੱਕ ਨੌਜਵਾਨ ਫੱਟੜ ਦੱਸਿਆ ਜਾ ਰਿਹਾ ਹੈ।
ਮੌਕੇ ‘ਤੇ ਪੁਲਿਸ ਨੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਪੁਲਿਸ ਦੇ ਪੁੱਜਣ ਤੋਂ ਪਹਿਲਾਂ ਹੀ ਇਹ ਸਾਰੇ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ ਦੱਸੇ ਜਾ ਰਹੇ ਹਨ। ਮੁੱਢਲੀ ਜਾਂਚ ਦੌਰਾਨ ਪੁਲਿਸ ਦਾ ਕਹਿਣਾ ਹੈ ਕਿ ਇਹ ਗੋਲੀਆਂ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਚੱਲੀਆਂ ਹਨ।