Tuesday, September 27, 2022

Action Punjab

spot_img
spot_img
Homeਖਾਸ ਖਬਰਾਂਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ...

ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ਵੱਡਾ ਝਟਕਾ, ਰੋਡ ਰੇਜ ਮਾਮਲੇ ’ਚ ਸੁਪਰੀਮ ਕੋਰਟ ਨੇ ਸੁਣਾਈ ਇਕ ਸਾਲ ਦੀ ਸਜ਼ਾ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਵਲੋਂ ਇੱਕ ਸਾਲ ਦੀ ਕਠੋਰ ਸਜ਼ਾ

ਪਟਿਆਲਾ,ਪ੍ਰਸਿੱਧ ਕ੍ਰਿਕਟ ਖਿਡਾਰੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ 34 ਸਾਲ ਪੁਰਾਣੇ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੱਜ ਆਪਣਾ ਫੈਸਲਾ ਸੁਣਾਉਂਦੇ ਹੋਏ ਇੱਕ ਸਾਲ ਦੀ ਕਠੋਰ ਸਜ਼ਾ ਸੁਣਾਈ ਗਈ ਹੈ।

ਜ਼ਿਕਰਯੋਗ ਹੈ ਕਿ ਸਾਲ 1988 ਵਿੱਚ ਨਵਜੋਤ ਸਿੱਧੂ ਦਾ ਪਟਿਆਲਾ ਵਿਚ ਕਾਰ ਪਾਰਕਿੰਗ ਨੂੰ ਲੈ ਕੇ 65 ਸਾਲਾ ਬਜੁਰਗ ਗੁਰਨਾਮ ਸਿੰਘ ਨਾਲ ਝਗੜਾ ਹੋ ਗਿਆ ਸੀ ਜਿਸ ਦੌਰਾਨ ਹੱਥੋਪਾਈ ਵੀ ਹੋਈ ਸੀ। ਝਗੜੇ ਤੋਂ ਬਾਅਦ ਇਲਾਜ ਦੌਰਾਨ ਬਜੁਰਗ ਦੀ ਮੌਤ ਹੋ ਗਈ ਸੀ। ਅਦਾਲਤ ਵਿੱਚ ਚੱਲਦੇ ਕੇਸ ਦੋਰਾਨ ਪਹਿਲਾਂ ਮਾਣਯੋਗ ਸੁਪਰੀਮ ਕੋਰਟ ਨੇ ਸਿੱਧੂ ਨੂੰ ਜੁਰਮਾਨਾ ਲਗਾ ਕੇ ਬਰੀ ਕਰ ਦਿੱਤਾ ਸੀ, ਪ੍ਰੰਤੂ ਪੀੜਤ ਪਰਿਵਾਰ ਵੱਲੋਂ ਰੀਵਿਊ ਪਟੀਸ਼ਨ ਪਾਈ ਗਈ ਸੀ ਕਿ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਸਜਾ ਘੱਟ ਹੈ।
ਇਸੇ ਮਾਮਲੇ ਵਿੱਚ ਅੱਜ ਮਾਣਯੋਗ ਸੁਪਰੀਮ ਕੋਰਟ ਵੱਲੋਂ ਆਪਣਾ ਫੈਸਲਾ ਸੁਣਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਨੂੰ ਹੁਣ ਪਟਿਆਲਾ ਜੇਲ੍ਹ ਵਿੱਚ ਰੱਖਿਆ ਜਾਵੇਗਾ। ਹੁਣ ਦੇਖਣਾ ਇਹ ਹੋਵੇਗਾ ਕਿ ਨਵਜੋਤ ਸਿੱਧੂ ਨੂੰ ਪਟਿਆਲਾ ਪੁਲਿਸ ਗਿਰਫ਼ਤਾਰ ਕਰਕੇ ਜੇਲ੍ਹ ਭੇਜਦੀ ਹੈ ਜਾਂ ਉਹ ਖੁਦ ਸਰੈਂਡਰ ਕਰਨਗੇ। ਜ਼ਿਕਰਯੋਗ ਹੈ ਕਿ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਵੀ ਪਟਿਆਲਾ ਜੇਲ੍ਹ ਵਿੱਚ ਬੰਦ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments