ਖੇੜੀ ਗੁਰਨਾ ਪਿੰਡ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ
ਸ਼ੰਭੂ 15 ਜੁਲਾਈ ਗੁਰਪ੍ਰੀਤ ਧੀਮਾਨ
ਹਲਕਾ ਘਨੌਰ ਅਧੀਨ ਆਉਂਦੇ ਪਿੰਡ ਖੇੜੀ ਗੁਰਨਾ ਦੇ ਗੁਰਦੁਆਰਾ ਸਾਹਿਬ ਅਤੇ ਘਰਾਂ ਵਿੱਚ ਬਰਸਾਤੀ ਪਾਣੀ ਵੜਨ ਕਾਰਨ ਪਿੰਡ ਵਾਸੀ ਨੂੰ ਕਰਨਾ ਪੈਂਦਾ ਹੈ ਮੁਸ਼ਕਲਾਂ ਦਾ ਸਾਹਮਣਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਖੇੜੀ ਗੁਰਨਾ ਦੇ ਵਾਸੀ ਸੁਖਬੀਰ ਸਿੰਘ ਸੁੱਖੀ, ਮਲਕੀਤ ਸਿੰਘ ਬੰਤ ਰਾਮ ਨਰਾਤਾ ਸਿੰਘ ਗੁਰਮੇਲ ਸਿੰਘ ਆਦਿ ਹੋਰ ਪਿੰਡ ਵਾਸੀਆਂ ਨੇ ਦੱਸਿਆ ਕਿ ਥੋੜ੍ਹੀ ਦੇਰ ਦੀ ਬਰਸਾਤ ਕਾਰਨ ਪਿੰਡ ਦੇ ਗੁਰਦੁਆਰਾ ਸਾਹਿਬ ਅਤੇ ਘਰਾਂ ਦੇ ਵਿੱਚ ਬਰਸਾਤੀ ਪਾਣੀ ਆ ਜਾਣ ਕਾਰਨ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਇਸ ਸਬੰਧੀ ਬਰਸਾਤੀ ਪਾਣੀ ਦੀ ਨਿਕਾਸੀ ਲਈ ਪਿੰਡ ਦੀ ਪੰਚਾਇਤ ਨੂੰ ਡੇਢ ਸਾਲ ਪਹਿਲਾਂ ਵੀ ਜਾਣਕਾਰੀ ਦਿੱਤੀ ਗਈ ਸੀ ਪ੍ਰੰਤੂ ਪੰਚਾਇਤ ਵੱਲੋਂ ਇਸ ਵੱਲ ਧਿਆਨ ਨਾ ਦੇਣ ਕਾਰਨ ਘਰਾਂ ਅਤੇ ਗੁਰਦੁਆਰਾ ਸਾਹਿਬ ਵਿੱਚ ਬਰਸਾਤੀ ਪਾਣੀ ਵੜਨ ਕਾਰਨ ਕਾਫੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗਲੀਆਂ ਵਿਚੋਂ ਲੰਘਣਾ ਵੀ ਮੁਸ਼ਕਿਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਜ਼ ਥੋੜੀ ਦੇਰ ਦੀ ਬਰਸਾਤ ਕਾਰਨ ਪਿੰਡ ਵਿੱਚ ਏਹ ਹਾਲ ਹੈ ਤਾਂ ਆਉਣ ਵਾਲੇ ਮਾਨਸੂਨ ਦੇ ਸੀਜ਼ਨ ਵਿੱਚ ਬਰਸਾਤੀ ਪਾਣੀ ਘਰਾਂ ਵਿੱਚ ਵੜ ਜਾਂਦਾ ਹੈ ਤਾਂ ਕਈ ਬਿਮਾਰੀਆਂ ਫੈਲ ਸਕਦੀਆਂ ਹਨ ਉਨ੍ਹਾਂ ਕਿਹਾ ਕਿ ਜੇਕਰ ਸਮੱਸਿਆ ਦਾ ਹੱਲ ਪੰਚਾਇਤ ਵੱਲੋਂ ਜਲਦ ਨਾ ਕੀਤਾ ਗਿਆ ਤਾਂ ਜਿਸ ਕਾਰਨ ਕੋਈ ਘਟਨਾ ਜਾਂ ਬਿਮਾਰੀ ਫੈਲੀ ਹੈ ਤਾਂ ਉਸ ਦਾ ਜਿੰਮੇਵਾਰ ਪਿੰਡ ਦੀ ਪੰਚਾਇਤ ਹੋਵੇਗੀ ਇਸ ਮੌਕੇ ਤੇ ਉਹਨਾਂ ਨਾਲ ਗੁਰਚਰਨ ਸਿੰਘ, ਗੁਰਮੇਲ ਸਿੰਘ, ਬੰਟੀ ਸਿੰਘ,ਰਣਜੀਤ ਸਿੰਘ,ਅਵਤਾਰ ਸਿੰਘ,ਬਿੰਨੀ,ਮੇਵਾ ਸਿੰਘ, ਜਿੰਦਰ ਸਿੰਘ ਆਦਿ ਪਿੰਡ ਵਾਸੀ ਮੌਜੂਦ ਸਨ।
#ਕੀ ਕਹਿਣਾਂ ਇਸ ਬਾਰੇ ਪਿੰਡ ਦੇ ਸਰਪੰਚ ਗੁਰਸੇਵਕ ਸਿੰਘ ਦਾ?
ਜਦੋਂ ਇਸ ਸੰਬੰਧੀ ਪਿੰਡ ਖੇੜੀ ਗੁਰਨਾ ਦੇ ਸਰਪੰਚ ਗੁਰਸੇਵਕ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿੰਡ ਵਿੱਚ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਹਨ। ਕੱਲ ਪਾਣੀ ਦੇ ਨਿਕਾਸੀ ਵਾਲੇ ਪਾਈਪ ਵਿੱਚ ਲਿਫ਼ਾਫੇ ਅਤੇ ਗੰਦ ਫੱਸਣ ਕਾਰਨ ਪਾਣੀ ਦੀ ਨਿਕਾਸੀ ਵਿੱਚ ਸਮੱਸਿਆ ਸੀ। ਜਿਸ ਨੂੰ ਠੀਕ ਕਰਵਾ ਦਿੱਤਾ ਗਿਆ ਹੈ।