Tuesday, September 27, 2022

Action Punjab

spot_img
spot_img
Homeਖਾਸ ਖਬਰਾਂਮੋਰਿੰਡਾ ਵਿਖੇ ਸੀਵਰੇਜ ਦੇ ਪਾਣੀ 'ਚ ਡੁੱਬਣ ਨਾਲ 2 ਸਾਲਾ ਬੱਚੇ ਦੀ...

ਮੋਰਿੰਡਾ ਵਿਖੇ ਸੀਵਰੇਜ ਦੇ ਪਾਣੀ ‘ਚ ਡੁੱਬਣ ਨਾਲ 2 ਸਾਲਾ ਬੱਚੇ ਦੀ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਮੋਰਿੰਡਾ – ਮੋਰਿੰਡਾ ਦੇ ਵਾਰਡ ਨੰ. 7 ਵਿਚ ਇਕ 2 ਸਾਲਾ ਬੱਚੇ ਦੀ ਸੀਵਰੇਜ ਦੇ ਪਾਣੀ ਵਿਚ ਡੁੱਬ ਜਾਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਆਸ਼ਾ ਪਤਨੀ ਮਿਥੁਨ ਆਪਣੇ ਦੋ ਸਾਲ ਦੇ ਬੱਚੇ ਸ਼ਿਵਜੋਤ ਨਾਲ ਵਾਰਡ ਨੰ. 7 ਮੋਰਿੰਡਾ ਵਿਖੇ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਵਿਚ ਆਈ ਹੋਈ ਸੀ। ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਘਰ ਦੇ ਨਾਲ ਇਕੱਠੇ ਹੋਏ ਸੀਵਰੇਜ ਦੇ ਗੰਦੇ ਪਾਣੀ ਦੇ ਬਣੇ ਛੱਪੜ ਵਿਚ ਡਿੱਗ ਪਿਆ, ਜਿਸ ਨੂੰ ਉਸ ਦੇ ਪਰਿਵਾਰ ਵਾਲਿਆਂ ਨੇ ਛੱਪੜ ਵਿਚੋਂ ਕੱਢਿਆ ਅਤੇ ਨੇੜੇ ਹੀ ਸਰਕਾਰੀ ਹਸਪਤਾਲ ਵਿਚ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਮੋਰਿੰਡਾ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਗਈ। ਪੁਲਸ ਵੱਲੋਂ ਬੱਚੇ ਦੀ ਲਾਸ਼ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉੱਧਰ ਮੌਕੇ ’ਤੇ ਪਹੁੰਚੇ ਵਾਰਡ ਨੰ. 15 ਦੇ ਕੌਂਸਲਰ ਰਾਜਪ੍ਰੀਤ ਸਿੰਘ ਰਾਜੀ ਅਤੇ ਵਾਰਡ ਨੰ. 7 ਦੇ ਆਗੂ ਸੁਰਜੀਤ ਕੁਮਾਰ ਨੇ ਕਿਹਾ ਕਿ ਇਥੇ ਲੰਬੇ ਸਮੇਂ ਤੋਂ ਸ਼ਹਿਰ ਦੇ ਸੀਵਰੇਜ ਦਾ ਪਾਣੀ ਇਕੱਠਾ ਹੋ ਰਿਹਾ ਹੈ, ਜਿਸ ਨੇ ਟੋਭੇ ਦਾ ਰੂਪ ਧਾਰਨ ਕੀਤਾ ਹੋਇਆ ਹੈ। ਉਹ ਅਤੇ ਆਸਪਾਸ ਦੇ ਮੁਹੱਲਾ ਵਾਸੀ ਅਨੇਕਾਂ ਵਾਰ ਨਗਰ ਕੌਂਸਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਕੋਲ ਫਰਿਆਦ ਕਰ ਚੁੱਕੇ ਹਨ ਪਰ ਨਗਰ ਕੌਂਸਲ ਵਲੋਂ ਇਸ ਗੰਦੇ ਪਾਣੀ ਦਾ ਗੰਭੀਰਤਾ ਨਾਲ ਕੋਈ ਹੱਲ ਨਹੀਂ ਕੀਤਾ ਗਿਆ।

ਉਨ੍ਹਾਂ ਮੰਗ ਕੀਤੀ ਕਿ ਇਥੇ ਸ਼ਹਿਰ ਦੇ ਆ ਰਹੇ ਗੰਦੇ ਪਾਣੀ ਦੀ ਨਿਕਾਸੀ ਦਾ ਤੁਰੰਤ ਪ੍ਰਬੰਧ ਕੀਤਾ ਜਾਵੇ ਅਤੇ ਪੀੜਤ ਪਰਿਵਾਰ ਨੂੰ ਮੁਆਵਜਾ ਦਿੱਤਾ ਜਾਵੇ। ਉੱਧਰ ਮੌਕੇ ’ਤੇ ਮੌਜੂਦ ਪੁਲਸ ਅਧਿਕਾਰੀ ਏ. ਐੱਸ. ਆਈ. ਅੰਗਰੇਜ਼ ਸਿੰਘ ਨੇ ਕਿਹਾ ਕਿ ਲਾਸ਼ ਪੋਸਟਮਾਰਟਮ ਲਈ ਭੇਜੀ ਗਈ ਹੈ ਅਤੇ ਉਸ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments