ਯੂਨੀਵਰਸਿਟੀ ਕਾਲਜ ਘਨੌਰ ਵਿਖੇ ਮਨਾਇਆ ਗਿਆ ਅਧਿਆਪਕ ਦਿਵਸ
ਘਨੌਰ 6 ਸਿਤੰਬਰ (ਗੁਰਪ੍ਰੀਤ ਧੀਮਾਨ)
ਪੂਰੇ ਭਾਰਤ ਵਿਚ ਜਿੱਥੇ 5 ਸਤੰਬਰ ਨੂੰ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ ਉਥੇ ਹੀ ਯੂਨੀਵਰਸਿਟੀ ਕਾਲਜ ਘਨੌਰ ਵਿਖੇ ਕਾਲਜ ਦੇ ਸਮੂਹ ਵਿਦਿਆਰਥੀਆਂ ਵਲੋਂ ਡਾ. ਰਵਿੰਦਰ ਸਿੰਘ ਰਵੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਗੁਰਮਤਿ ਸੰਗੀਤ ਵਿਭਾਗ ਦੇ ਪ੍ਰੋ. ਅਰਸ਼ਪ੍ਰੀਤ ਸਿੰਘ ਦੁਆਰਾ ਯੂਨੀਵਰਸਿਟੀ ਧੁਨੀ ਸ਼ਬਦ ਗਾਇਣ ਕਰਕੇ ਕੀਤੀ ਗੲੀ। ਇਸ ਮੌਕੇ ਵਿਦਿਆਰਥੀਆਂ ਵਲੋਂ ਕਵਿਤਾ ਉਚਾਰਨ ਦਰਬਾਰ, ਭਾਸ਼ਣ ਤੇ ਡਾਂਸ ਕਰਕੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਤੇ ਵਿਦਿਆਰਥੀਆਂ ਦੁਆਰਾ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ। ਵਿਦਿਆਰਥੀਆਂ ਨੂੰ ਆਸ਼ਿਰਵਾਦ ਦਿੰਦਿਆਂ ਡਾ. ਰਵੀ ਨੇ ਕਿਹਾ ਕਿ ਵਿਦਿਆਰਥੀ ਦੇ ਜੀਵਨ ਵਿਚ ਅਧਿਆਪਕ ਦਾ ਵੱਡਮੁੱਲਾ ਯੋਗਦਾਨ ਹੈ ਤੇ ਜੀਵਣ ਵਿੱਚ ਚੰਗਾ ਕੰਮ ਕਰਨ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਹਮੇਸ਼ਾ ਮਾਣ ਰਹਿੰਦਾ ਹੈ। ੳੁਨ੍ਹਾਂ ਵਿਦਿਆਰਥੀਆਂ ਦੁਆਰਾ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਦੇ ਅੰਤ ਵਿਚ ਪ੍ਰੋ. ਦਵਿੰਦਰ ਸਿੰਘ ਦੁਆਰਾ ਪ੍ਰੋਗਰਾਮ ਵਿੱਚ ਸ਼ਾਮਲ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ।