ਵਿਧਾਇਕ ਗੁਰਲਾਲ ਘਨੌਰ ਨੇ ਜਾਰੀ ਕੀਤਾ ਖੇੜੀ ਗੁਰਨਾ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ
19,20,21 ਅਤੇ 22 ਅਗਸਤ ਨੂੰ ਸੱਭਿਆਚਾਰ ਪ੍ਰੋਗਰਾਮ ਅਤੇ ਕੁਸ਼ਤੀ ਦੰਗਲ ਦਾ ਕੀਤਾ ਜਾ ਰਿਹੈ ਆਯੋਜਨ- ਮੇਲਾ ਪ੍ਰਬੰਧਕ ਕਮੇਟੀ
ਸ਼ੰਭੂ/ਘਨੌਰ 10 ਅਗਸਤ (ਗੁਰਪ੍ਰੀਤ ਧੀਮਾਨ)
ਹਲਕਾ ਘਨੌਰ ਅਧੀਨ ਪੈਂਦੇ ਪਿੰਡ ਖੇੜੀ ਗੁਰਨਾ ਦੇ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁੱਗਾ ਜਹਾਰ ਪੀਰ ਜੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਅਤੇ ਕੁਸ਼ਤੀ-ਦੰਗਲ ਦੇ ਪ੍ਰੋਗਰਾਮ ਦਾ ਆਯੋਜਨ 19,20,21 ਅਤੇ 22 ਅਗਸਤ ਨੂੰ ਕੀਤਾ ਜਾ ਰਿਹਾ ਹੈ। ਜਿਸ ਦਾ ਪੋਸਟਰ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਅਤੇ ਮੇਲਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੱਲੋਂ ਜਾਰੀ ਕੀਤਾ ਗਿਆ। ਇਸ ਸੱਭਿਆਚਾਰਕ ਪ੍ਰੋਗਰਾਮ ਦੇ ਵਿੱਚ ਮਸ਼ਹੂਰ ਸੂਫੀ ਗਾਇਕ ਕਨਵਰ ਗਰੇਵਾਲ,ਬੀਬਾ ਜਸਵਿੰਦਰ ਬਰਾੜ , ਯੋਗੀ ਸਿੰਘ ਅਤੇ ਪੰਜਾਬ ਦੇ ਪ੍ਰਸਿੱਧ ਦੁਗਾਣਾ ਜੋੜੀ ਇਸ ਪ੍ਰੋਗਰਾਮ ਦੇ ਵਿੱਚ ਪਹੁੰਚ ਰਹੇ ਹਨ ਅਤੇ ਇਸ ਪ੍ਰੋਗਰਾਮ ਦੇ ਨਾਲ-ਨਾਲ ਕੁਸ਼ਤੀ ਦੰਗਲ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ। ਪ੍ਰੋਗਰਾਮ ਪਿੰਡ ਖੇੜੀ ਗੁਰਨਾ ਦੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ ਕੀਤਾ ਜਾਂਦਾ ਹੈ। ਅਤੇ ਇਸ ਸੱਭਿਆਚਾਰਕ ਪ੍ਰੋਗਰਾਮ ਅਤੇ ਕੁਸ਼ਤੀ ਦੰਗਲ ਦੇ ਵਿੱਚ ਹਲਕਾ ਵਿਧਾਇਕ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਜਿਥੇ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਜਾਵੇਗਾ। ਮ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਨਜ਼ਦੀਕ ਲੱਗਦੇ ਇਲਾਕਿਆਂ ਦੇ ਲੋਕਾਂ ਨੂੰ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਤੇ ਵਿਧਾਇਕ ਗੁਰਲਾਲ ਘਨੌਰ ਦੇ ਨਾਲ ਜਸਮੀਤ ਸਿੰਘ, ਦਵਿੰਦਰ ਸਿੰਘ,ਗੁਰਵਿੰਦਰ ਸਿੰਘ,ਸੁਖਬੀਰ ਸਿੰਘ ਸੁੱਖੀ ਅਤੇ ਅਵਤਾਰ ਸਿੰਘ ਆਦਿ ਹੋਰ ਵੀ ਮੌਜੂਦ ਸਨ।
ਫੋਟੋ ਕੈਪਸ਼ਨ – ਖੇੜੀ ਗੁਰਨਾ ਦੇ ਸੱਭਿਆਚਾਰਕ ਪ੍ਰੋਗਰਾਮ ਅਤੇ ਕੁਸ਼ਤੀ-ਦੰਗਲ ਦਾ ਪੋਸਟਰ ਰਿਲੀਜ਼ ਕਰਦੇ ਹੋਏ ਵਿਧਾਇਕ ਗੁਰਲਾਲ ਘਨੌਰ ਅਤੇ ਮੇਲਾ ਕਮੇਟੀ ਪ੍ਰਬੰਧਕ ਕਮੇਟੀ ਮੈਂਬਰ।