ਸਵਰਗਵਾਸੀ ਪਤਨੀ ਦੇ ਜਨਮ ਦਿਨ ‘ਤੇ ਪਤੀ ਨੇ 30 ਲੋੜਵੰਦ ਸਕੂਲੀ ਬੱਚਿਆਂ ਨੂੰ ਕਿਤਾਬਾਂ, ਸਟੇਸ਼ਨਰੀ ਅਤੇ ਵਰਦੀਆਂ ਵੰਡੀਆ
ਰਾਜਪੁਰਾ 13 ਅਗਸਤ (ਪ੍ਰਦੀਪ ਚੌਧਰੀ)
ਅੱਜ ਰਾਜਪੁਰਾ ਦੇ ਵਿੱਚ ਸਮਾਜ ਸੇਵੀ ਪਾਰੁਲ ਚਾਵਲਾ ਨੇ ਆਪਣੀ ਸਵਰਗਵਾਸੀ ਪਤਨੀ ਸੋਨਾਲੀ ਚਾਵਲਾ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਯਾਦ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੇ 30 ਲੋੜਵੰਦ ਬੱਚਿਆਂ ਨੂੰ ਕਿਤਾਬਾਂ, ਸਟੇਸ਼ਨਰੀ ਅਤੇ ਵਰਦੀਆਂ ਵੰਡੀਆਂ ਗਈਆਂ।ਇਸ ਮੌਕੇ ਸਮਾਜ ਸੇਵੀ ਪਾਰੁਲ ਚਾਵਲਾ ਨੇ ਦੱਸਿਆ ਕਿ ਡਾਕਟਰ ਦੀ ਅਣਗਹਿਲੀ ਕਾਰਨ ਉਸ ਦੀ ਪਤਨੀ ਦੀ ਤਿੰਨ ਮਹੀਨੇ ਪਹਿਲਾਂ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਉਸ ਦਾ ਇੱਕ 15 ਮਹੀਨੇ ਦਾ ਬੱਚਾ ਹੈ, ਜਿਸ ਦੀ ਮੌਜੂਦਗੀ ਵਿੱਚ ਅੱਜ ਉਸ ਵੱਲੋਂ ਆਪਣੀ ਪਤਨੀ ਦੀ ਯਾਦ ਵਿੱਚ ਇਹ ਨੇਕ ਕੰਮ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਰਹੂਮ ਪਤਨੀ ਦੀ ਬਹੁਤ ਇੱਛਾ ਸੀ ਕਿ ਉਹ ਲੋੜਵੰਦ ਬੱਚਿਆਂ ਨੂੰ ਪੜਾਉਣ ਵਿੱਚ ਆਪਣਾ ਯੋਗਦਾਨ ਪਾਉਣ ਪ੍ਰੰਤੂ ਉਨ੍ਹਾਂ ਦੀ ਇਹ ਇੱਛਾ ਪੂਰੀ ਨਹੀਂ ਹੋ ਸਕੀ ਅਤੇ ਅੱਜ ਅਸੀਂ ਉਨ੍ਹਾਂ ਦੀ ਇਸ ਇੱਛਾ ਨੂੰ ਪੂਰਾ ਕਰਨ ਲਈ ਇਕ ਪਰਿਆਸ ਅੱਜ ਸਾਡੇ ਪਰਿਵਾਰ ਵੱਲੋਂ ਕੀਤਾ ਕੀਤਾ ਗਿਆ ਹੈ ਅਤੇ ਅਸੀਂ ਸਕੂਲ ਪ੍ਰਬੰਧਕ ਨੂੰ ਵਿਸ਼ਵਾਸ ਦਿਵਾਇਆ ਹਾਕੀ ਜੇਕਰ ਕਿਸੇ ਵੀ ਲੋੜਵੰਦ ਬੱਚੇ ਨੂੰ ਕਿਸੇ ਵੀ ਚੀਜ਼ ਦੀ ਜ਼ਰੂਰਤ ਹੁੰਦੀ ਹੈ ਤਾਂ ਅਸੀਂ ਉਨ੍ਹਾਂ ਦੀ ਜ਼ਰੂਰ ਮਦਦ ਕਰਾਂਗੇ। ਇਸ ਮੌਕੇ ਤੇ ਉਹਨਾਂ ਨਾਲ ਸਮਾਜ ਸੇਵੀ ਸੰਸਥਾ ਅਪਨਾ ਪਰਿਵਾਰ ਵੀ ਸਮਾਜ ਸੇਵੀ ਸੰਸਥਾ ਦੇ ਮੈਂਬਰ ਵੀ ਮੌਜੂਦ ਸਨ।