ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ ਗੈਂਗਸਟਰਾਂ ਦੇ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੈਂਗਸਟਰਾਂ ਨੇ ਉਸ ਦੀ ਕਾਰ ‘ਤੇ ਗੋਲੀਆਂ ਚਲਾਈਆਂ। ਗੋਲੀਬਾਰੀ ਵਿੱਚ ਮੂਸੇਵਾਲਾ ਸਮੇਤ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਜ਼ਖ਼ਮੀਆਂ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਮੂਸੇਵਾਲਾ ਨੇ ਦਮ ਤੋੜ ਦਿੱਤਾ, ਜਦੋਂਕਿ ਉਹਦੇ ਸਾਥੀ ਗੰਭੀਰ ਰੂਪ ਵਿੱਚ ਜਖ਼ਮੀ ਦੱਸੇ ਜਾ ਰਹੇ ਹਨ। ਇੱਥੇ ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਨੂੰ ਹਾਲ ਹੀ ਵਿੱਚ ਸਰਕਾਰ ਵੱਲੋਂ ਹਟਾ ਦਿੱਤਾ ਗਿਆ ਸੀ।