ਰੇਲ ਯਾਤਰੀਆਂ ਲਈ ਖੁਸ਼ਖ਼ਬਰੀ, ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਖ਼ਤਮ, ਪਟੜੀਆਂ ‘ਤੇ ਫਿਰ ਦੌੜਨਗੀਆਂ ਟ੍ਰੇਨਾਂ

0
56

ਜਲੰਧਰ : ਟ੍ਰੇਨ ‘ਚ ਸਫਰ ਕਰਨ ਵਾਲੇ ਯਾਤਰੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਖ਼ਬਰ ਮਿਲੀ ਹੈ ਕਿ ਕਿਸਾਨਾਂ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ ਆਪਣਾ ਧਰਨਾ ਸਮਾਪਤ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਝ ਸਮੇਂ ‘ਚ ਟ੍ਰੇਨਾਂ ਦੀ ਆਵਾਜਾਈ ਸ਼ੁਰੂ ਹੋ ਜਾਵੇਗੀ। ਜਲੰਧਰ ਕੈਂਟ ਰੇਲਵੇ ਸਟੇਸ਼ਨ ‘ਤੇ 3 ਦਿਨਾਂ ਤੋਂ ਚੱਲ ਰਹੀ ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੀ ਹੜਤਾਲ ਸ਼ਾਮ 4 ਵਜੇ ਸਮਾਪਤ ਹੋ ਗਈ। ਟ੍ਰੇਨਾਂ ਦੀ ਆਵਾਜਾਈ ਜਲਦ ਹੀ ਸ਼ੁਰੂ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ 28 ਸਤੰਬਰ ਨੂੰ ਦੁਪਹਿਰ 12.30 ਵਜੇ ਤੋਂ ਕੈਂਟ ਰੇਲਵੇ ਸਟੇਸ਼ਨ ‘ਤੇ ਪਹੁੰਚ ਕੇ ਲਾਈਨਾਂ ‘ਤੇ ਧਰਨਾ ਦੇ ਰਹੇ ਸਨ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕਰਨ ਦੇ ਵਿਰੋਧ ਵਿੱਚ ਵੀਰਵਾਰ ਨੂੰ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਵੱਲੋਂ 3 ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਰੇਲ ਮਾਰਗ ਜਾਮ ਕਰ ਦਿੱਤਾ ਗਿਆ ਸੀ, ਜਿਸ ਕਾਰਨ ਰੇਲ ਗੱਡੀਆਂ ਨੂੰ ਵੱਖ-ਵੱਖ ਸਟੇਸ਼ਨਾਂ ’ਤੇ ਰੋਕ ਦਿੱਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਕਿਸਾਨਾਂ ਦੇ ਧਰਨੇ ਕਾਰਨ 3 ਦਿਨ ਵਾਹਨਾਂ ਦੇ ਨਾ ਚੱਲਣ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਖਾਸ ਤੌਰ ‘ਤੇ ਦੂਰ-ਦੁਰਾਡੇ ਦੇ ਇਲਾਕਿਆਂ ‘ਚ ਜਾਣ ਵਾਲੇ ਲੋਕ, ਜਿਨ੍ਹਾਂ ਦੀ ਬੁਕਿੰਗ ਸੀ, ਨੂੰ ਬੱਸਾਂ ਦਾ ਸਹਾਰਾ ਲੈਣ ਲਈ ਮਜਬੂਰ ਹੋਣਾ ਪਿਆ, ਜਦਕਿ ਕਈਆਂ ਦੀਆਂ ਟਿਕਟਾਂ ਰੱਦ ਹੋ ਗਈਆਂ। ਅੱਜ ਜਲੰਧਰ ਦੇ ਵੱਖ-ਵੱਖ ਚੌਕਾਂ ‘ਚ ਬੱਸਾਂ ਦੀ ਉਡੀਕ ਕਰਨ ਵਾਲੀਆਂ ਸਵਾਰੀਆਂ ਨੂੰ ਪ੍ਰਾਈਵੇਟ ਬੱਸਾਂ ’ਤੇ ਨਿਰਭਰ ਹੋਣਾ ਪਿਆ। ਦੇਖਣ ‘ਚ ਆਇਆ ਹੈ ਕਿ ਲੋਕ ਬੱਸਾਂ ਦੀਆਂ ਛੱਤਾਂ ’ਤੇ ਬੈਠ ਕੇ ਸਫ਼ਰ ਕਰਨ ਨੂੰ ਮਜਬੂਰ ਹੋਏ। ਸਰਕਾਰੀ ਬੱਸਾਂ ਦੀ ਭਾਰੀ ਘਾਟ ਕਾਰਨ ਸਵਾਰੀਆਂ ਨੂੰ ਕਈ ਰੂਟਾਂ ਦੀਆਂ ਬੱਸਾਂ ਬਦਲ ਕੇ ਸਫਰ ਕਰਨਾ ਪਿਆ।

actionpunjab
Author: actionpunjab

LEAVE A REPLY

Please enter your comment!
Please enter your name here