Home ਪੰਜਾਬ ਬਟਾਲਾ ਪੁਲਿਸ ਨੇ ਨਸ਼ੇ ਖਿਲਾਫ਼ ਲਗਾਈ ਮਿੰਨੀ ਮੈਰਾਥੋਨ ਦੌੜ, ਅਧਿਕਾਰੀਆਂ ਸਮੇਤ ਸ਼ਹਿਰ ਵਾਸੀ ਤੇ ਸਮਾਜ ਸੇਵੀ ਹੋਏ ਸ਼ਾਮਲ / Batala police organized a mini marathon against drugs city residents and social workers participated along with officers | ਮੁੱਖ ਖਬਰਾਂ

ਬਟਾਲਾ ਪੁਲਿਸ ਨੇ ਨਸ਼ੇ ਖਿਲਾਫ਼ ਲਗਾਈ ਮਿੰਨੀ ਮੈਰਾਥੋਨ ਦੌੜ, ਅਧਿਕਾਰੀਆਂ ਸਮੇਤ ਸ਼ਹਿਰ ਵਾਸੀ ਤੇ ਸਮਾਜ ਸੇਵੀ ਹੋਏ ਸ਼ਾਮਲ / Batala police organized a mini marathon against drugs city residents and social workers participated along with officers | ਮੁੱਖ ਖਬਰਾਂ

0
ਬਟਾਲਾ ਪੁਲਿਸ ਨੇ ਨਸ਼ੇ ਖਿਲਾਫ਼ ਲਗਾਈ ਮਿੰਨੀ ਮੈਰਾਥੋਨ ਦੌੜ, ਅਧਿਕਾਰੀਆਂ ਸਮੇਤ ਸ਼ਹਿਰ ਵਾਸੀ ਤੇ ਸਮਾਜ ਸੇਵੀ ਹੋਏ ਸ਼ਾਮਲ / Batala police organized a mini marathon against drugs city residents and social workers participated along with officers | ਮੁੱਖ ਖਬਰਾਂ

[ad_1]

ਬਟਾਲਾ : ਬਟਾਲਾ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ਼ ਮਿੰਨੀ ਮੈਰਾਥੋਨ ਦੌੜ ਲਗਾਈ ਗਈ। ਇਸ ਮੌਕੇ ਐੱਸ.ਐੱਸ.ਪੀ ਬਟਾਲਾ ਤੋਂ ਇਲਾਵਾ ਪੁਲਿਸ ਅਧਿਕਾਰੀਆਂ ਦੇ ਨਾਲ ਨਾਲ ਸ਼ਹਿਰ ਦੇ ਲੋਕਾਂ ਨੇ ਅਤੇ ਸਮਾਜਸੇਵੀ ਲੋਕਾਂ ਨੇ ਵੀ ਹਿੱਸਾ ਲਿਆ। ਇਹ ਮੈਰਾਥੋਨ ਦੌੜ ਐੱਸ.ਐੱਸ.ਪੀ ਬਟਾਲਾ ਦੇ ਦਫਤਰ ਤੋਂ ਸ਼ੁਰੂ ਹੋਕੇ ਪੂਰੇ ਸ਼ਹਿਰ ਦਾ ਚੱਕਰ ਲਗਾਉਂਦੀ ਹੋਈ ਪੁਲਿਸ ਲਾਈਨ ਬਟਾਲਾ ਵਿੱਖੇ ਜਾ ਕੇ ਸਮਾਪਤ ਹੋਈ।

ਇਸ ਮੌਕੇ ਐੱਸ.ਐੱਸ.ਪੀ ਬਟਾਲਾ ਅਸ਼ਵਨੀ ਗੋਟੀਆਲ ਅਤੇ ਐੱਸ.ਪੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ ਦੀਆਂ ਹਦਾਇਤਾਂ ਮੁਤਾਬਿਕ ਅਸੀਂ ਮਿੰਨੀ ਮੈਰਾਥੋਨ ਦੌੜ ਲਗਾਈ ਹੈ। ਇਸ ਦਾ ਮਕਸਦ ਲੋਕਾਂ ਨੂੰ ਨਸ਼ੇ ਖਿਲਾਫ਼ ਜਾਗਰੂਕ ਕਰਨਾ ਹੈ ਅਸੀਂ ਨਸ਼ੇ ਨੂੰ ਖ਼ਤਮ ਕਰਨਾ ਚਾਹੁੰਦੇ ਹਾਂ। ਇਸ ਲਈ ਅਸੀਂ ਨਸ਼ਾ ਕਰਨ ਵਾਲਿਆਂ ਨੂੰ ਇਲਾਜ ਲਈ ਪ੍ਰੇਰਿਤ ਕਰਦੇ ਹਾਂ ਕਿ ਉਹ ਇਲਾਜ ਕਰਵਾਉਣ ਤੇ ਠੀਕ ਹੋਣ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੇ ਹਾਂ ਤਾਂ ਕਿ ਨਸ਼ੇ ਉੱਤੇ ਲਗਾਮ ਕਸੀ ਜਾ ਸਕੇ।

ਉੱਥੇ ਹੀ ਮੈਰਾਥੋਨ ਕਰਕੇ ਲੋਕਾਂ ਨੂੰ ਨਸ਼ੇ ਖਿਲਾਫ਼ ਜਾਗਰੂਕ ਕਰ ਰਹੇ ਹਾਂ ਅਤੇ ਅਪੀਲ ਕਰ ਰਹੇ ਹਾਂ ਕਿ ਲੋਕ ਨਸ਼ੇ ਖਿਲਾਫ਼ ਪੁਲਿਸ ਦਾ ਸਾਥ ਦੇਣ ਤਾਂਕਿ ਨਸ਼ੇ ਨੂੰ ਜੜ ਤੋਂ ਖ਼ਤਮ ਕੀਤਾ ਜਾ ਸਕੇ। ਦੂਜੇ ਪਾਸੇ ਸ਼ਹਿਰ ਵਾਸੀਆਂ ਨੇ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੈ ਕੀ ਅਸੀਂ ਮੈਰਾਥੋਨ ਵਿੱਚ ਹਿੱਸਾ ਲਿਆ ਹੈ ਅਸੀਂ ਹਰ ਹਾਲ ਵਿੱਚ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਅਤੇ ਪੰਜਾਬ ਦੀ ਪੀੜ੍ਹੀ ਨੂੰ ਬਚਾਉਣ ਲਈ ਪੁਲਿਸ ਦਾ ਸਾਥ ਦੇਵਾਂਗੇ। 

– ACTION PUNJAB NEWS

[ad_2]

Source link

LEAVE A REPLY

Please enter your comment!
Please enter your name here