Saturday, December 9, 2023
More

    Latest Posts

    ਇਸ਼ਾਰਿਆਂ-ਇਸ਼ਾਰਿਆਂ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਦਿੱਤੀ ਚੇਤਾਵਨੀ | ਮੁੱਖ ਖਬਰਾਂ


    ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਦੀ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਗੁਰਦੁਆਰਾ ਐਕਟ 1925 ਸੋਧ ਬਿੱਲ ਵੀ ਪਾਸ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪੇਂਡੂ ਵਿਕਾਸ ਫੰਡ (RDF) ਜਾਰੀ ਨਾ ਕਰਨ ‘ਤੇ ਕੇਂਦਰ ਸਰਕਾਰ ਵਿਰੁੱਧ ਵੀ ਮਤਾ ਪਾਸ ਕੀਤਾ ਗਿਆ ਹੈ।

    ਮੁੱਖ ਮੰਤਰੀ ਭਗਵੰਤ ਮਾਨ ਨੇ ਇਸ਼ਾਰਿਆਂ ‘ਚ ਕੇਂਦਰ ਸਰਕਾਰ ਨੂੰ 3622 ਕਰੋੜ ਰੁਪਏ ਦਾ ਪੇਂਡੂ ਵਿਕਾਸ ਫ਼ੰਡ ਜਲਦ ਜਾਰੀ ਕਰਨ ਦੀ ਚਿਤਾਵਨੀ ਦਿੱਤੀ ਹੈ। CM ਮਾਨ ਦਾ ਕਹਿਣਾ ਕਿ ਜੇਕਰ ਫ਼ੰਡ ਜਾਰੀ ਨਹੀਂ ਕੀਤਾ ਗਿਆ ਤਾਂ 1 ਜੁਲਾਈ ਨੂੰ ਸੁਪਰੀਮ ਕੋਰਟ ਖੁੱਲ੍ਹ ਰਹੀ ਹੈ, ਜਿਸਤੋਂ ਬਾਅਦ ਉਹ ਇਸ ਬਾਬਤ ਸੁਪਰੀਮ ਕੋਰਟ ਦਾ ਰੁੱਖ ਕਰਨਗੇ। 

    ਇਹ ਵੀ ਪੜ੍ਹੋ: ਗੁਰਬਾਣੀ ਪ੍ਰਸਾਰਣ ਮੁੱਦੇ ਨੂੰ ਲੈ ਕੇ PTC ਦੇ MD ਰਬਿੰਦਰ ਨਾਰਾਇਣ ਦੀ ਚੁਣੌਤੀ, ਇੱਕ ਕਰੋੜ ਦੇ ਇਨਾਮ ਦਾ ਐਲਾਨ

    ਪਿਛਲੇ 4 ਸਾਲਾਂ ਤੋਂ ਪੰਜਾਬ ਨੂੰ ਜਾਰੀ ਨਹੀਂ ਹੋਇਆ ਪੇਂਡੂ ਵਿਕਾਸ ਫ਼ੰਡ 

    ਰਾਜ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਸਦਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਦਾ RDF ਫੰਡ ਕੇਂਦਰ ਸਰਕਾਰ ਕੋਲ ਬਕਾਇਆ ਹੈ। ਇਸ ਕਾਰਨ ਪੰਜਾਬ ਦੇ ਪੇਂਡੂ ਵਿਕਾਸ ਕਾਰਜ ਠੱਪ ਹੋ ਕੇ ਰਹਿ ਗਏ ਹਨ। ਉਨ੍ਹਾਂ ਨੇ 3622 ਕਰੋੜ ਰੁਪਏ ਦੇ RDF ਫੰਡ ਜਾਰੀ ਕਰਨ ਲਈ ਕੇਂਦਰ ਸਰਕਾਰ ਕੋਲ ਪਹੁੰਚ ਕਰਨ ਦਾ ਪ੍ਰਸਤਾਵ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਪਿਛਲੇ 4 ਸੀਜ਼ਨਾਂ ਤੋਂ ਇਹ ਫੰਡ ਨਹੀਂ ਮਿਲਿਆ ਹੈ।

    ਇਹ ਵੀ ਪੜ੍ਹੋ: ਪੰਜਾਬ ਵਿਧਾਨਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ; ਇਹ ਮਤੇ ਕੀਤੇ ਗਏ ਪਾਸ

    CM ਮਾਨ ਨੇ ਰਾਜਪਾਲ ‘ਤੇ ਸਾਧਿਆ ਨਿਸ਼ਾਨਾ 

    ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਕਹਿੰਦੇ ਨੇ ਕਿ ਸੈਸ਼ਨ ਬੁਲਾਉਣ ਦੀ ਕੀ ਲੋੜ ਹੈ। ਉਹ ਵਿਹਲੇ ਬੈਠੇ ਨੇ, ਉਨ੍ਹਾਂ ਕੋਲ ਚਿੱਠੀਆਂ ਲਿਖਣ ਤੋਂ ਇਲਾਵਾ ਕੋਈ ਕੰਮ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਚਿੱਠੀਆਂ ਦਾ ਜਵਾਬ ਨਹੀਂ ਦਿੰਦੇ। ਅਸੀਂ ਕਈਆਂ ਨੂੰ ਜਵਾਬ ਵੀ ਦਿੰਦੇ ਹਾਂ। ਕੁਝ ਸਮਾਂ ਲੈਂਦੇ ਹਨ। ਰਾਜਪਾਲ ਦਾ ਫਰਜ਼ ਬਣਦਾ ਹੈ ਕਿ ਉਹ ਉੱਪਰ ਜਾ ਕੇ ਪੰਜਾਬ ਦੇ ਹੱਕ ਵਿੱਚ ਗੱਲ ਕਰੇ ਪਰ ਰਾਜਪਾਲ ਇਸ ਦੇ ਉਲਟ ਕਰਦਾ ਹੈ। ਇਸ ਦੌਰਾਨ ਪੰਜਾਬ ਪੁਲਿਸ ਸੋਧ ਬਿੱਲ ਵੀ ਪਾਸ ਕੀਤਾ ਗਿਆ।

    – With inputs from our correspondent



    Source link

    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.