AAP Halka Incharge: ਆਮ ਆਦਮੀ ਪਾਰਟੀ (ਆਪ) ਪੰਜਾਬ ਸੂਬੇ ਦੇ 14 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਦੋ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਬਲਾਕ ਪ੍ਰਧਾਨ ਵੀ ਨਿਯੁਕਤ ਕੀਤੇ ਸਨ।
ਦੱਸ ਦਈਏ ਕਿ 14 ਹਲਕਿਆਂ ਦੀ ਸੂਚੀ ਵਿੱਚ ਸੁਜਾਨਪੁਰ ਤੋਂ ਅਮਿਤ ਮੰਟੂ, ਪਠਾਨਕੋਟ ਤੋਂ ਵਿਭੂਤੀ ਸ਼ਰਮਾ, ਗੁਰਦਾਸਪੁਰ ਤੋਂ ਰਮਨ ਬਹਿਲ, ਦੀਨਾਨਗਰ ਤੋਂ ਸ਼ਮਸ਼ੇਰ ਸਿੰਘ, ਕਾਦੀਆਂ ਤੋਂ ਜਗਰੂਪ ਸੇਖੇਵਾਲ, ਫਤਿਹਗੜ੍ਹ ਚੂੜੀਆਂ ਤੋਂ ਬਲਬੀਰ ਸਿੰਘ ਪੰਨੂ, ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾਸਾਂਸੀ ਤੋਂ ਬਲਦੇਵ ਸਿੰਘ, ਭੁਲੱਥ ਤੋਂ ਹਰਸਿਮਰਨ ਸਿੰਘ, ਸੁਲਤਾਨਪੁਰ ਲੋਧੀ ਤੋਂ ਸੱਜਣ ਸਿੰਘ ਚੀਮਾ, ਜਲੰਧਰ ਉੱਤਰੀ ਤੋਂ ਦਿਨੇਸ਼ ਦਹਿਲ, ਚੱਬੇਵਾਲ ਤੋਂ ਹਰਮਿੰਦਰ ਸਿੰਘ ਸੰਧੂ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਅਬੋਹਰ ਤੋਂ ਅਰੁਣ ਨਾਰੰਗ ਸ਼ਾਮਲ ਹਨ। ਕਾਬਿਲੇਗੌਰ ਹੈ ਕਿ ਹਾਲ ਹੀ ‘ਚ ਅਰੁਣ ਨਾਰੰਗ ਭਾਜਪਾ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ।