Sunday, December 3, 2023
More

    Latest Posts

    ਪੰਜਾਬੀ ਗਾਇਕ ਸਿੱਪੀ ਗਿੱਲ ਖਿਲਾਫ ਮੋਹਾਲੀ ‘ਚ ਮਾਮਲਾ ਹੋਇਆ ਦਰਜ | ਮਨੋਰੰਜਨ ਜਗਤ


    Punjabi Singer Sippy Gill: ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ।ਦਰਅਸਲ ਸਿੱਪੀ ‘ਤੇ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦਾ ਦੋਸ਼ ਹੈ। 

    ਕਮਲਜੀਤ ਸਿੰਘ ਸ਼ੇਰਗਿੱਲ ਨੇ ਸਿੱਪੀ ਗਿੱਲ ਖਿਲਾਫ ਕੇਸ ਦਰਜ ਕੀਤਾ ਹੈ। ਸ਼ੇਰਗਿੱਲ ਨੇ ਦੋਸ਼ ਲਾਇਆ ਕਿ ਸਿੱਪੀ ਗਿੱਲ ਤੇ ਉਸ ਦੇ ਸਾਥੀਆਂ ਨੇ ਉਸ ਨੂੰ ਰਸਤੇ ਵਿੱਚ ਘੇਰ ਲਿਆ, ਕੁੱਟਮਾਰ ਕੀਤੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਤੋ ਬਾਅਦ ਪੁਲਸ ਨੇ ਸਿੱਪੀ ਖਿਲਾਫ ਆਈਪੀਸੀ ਦੀ ਧਾਰਾ 323, 341, 148 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। 

    ਮੁੱਢਲੀ ਜਾਣਕਾਰੀ ਅਨੁਸਾਰ ਸਿੱਪੀ ਗਿੱਲ ਅਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਕੁਝ ਸਮਾਂ ਪਹਿਲਾਂ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਅਜੇ ਤੱਕ ਰਸਮੀ ਜਾਣਕਾਰੀ ਨਹੀਂ ਦਿੱਤੀ ਗਈ ਹੈ।

    ਸ਼ਿਕਾਇਤਕਰਤਾ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ‘ਚ ਦੱਸਿਆ ਕਿ 16 ਅਕਤੂਬਰ ਨੂੰ ਜਦੋਂ ਉਹ ਹੋਮਲੈਂਡ ਨੇੜੇ ਇਕ ਦੁਕਾਨ ਤੋਂ ਬਾਹਰ ਨਿਕਲਿਆ ਤਾਂ ਦੋ ਵਿਅਕਤੀਆਂ ਨੇ ਉਸ ਦਾ ਨਾਂ ਲੈ ਕੇ ਉਸ ਨੂੰ ਰੋਕ ਲਿਆ। ਗਾਇਕ ਸਿੱਪੀ ਗਿੱਲ ਵੀ ਪਿੱਛੇ ਤੋਂ ਆਇਆ। ਸਿੱਪੀ ਨੇ ਪਿਸਤੌਲ ਉਸ ਦੇ ਸਿਰ ‘ਤੇ ਤਾਣ ਦਿੱਤਾ, ਬਾਕੀ ਦੋ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕੀਤੀ।

    ਸ਼ਿਕਾਇਤਕਰਤਾ ਕਮਲਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਉਹ ਮੂਲ ਰੂਪ ਵਿੱਚ ਜਲੰਧਰ ਦਾ ਰਹਿਣ ਵਾਲਾ ਹੈ। ਇੱਥੇ ਉਹ ਸੈਕਟਰ 85 ਮੁਹਾਲੀ ਵਿੱਚ ਰਹਿੰਦਾ ਹੈ। ਉਹ ਇੱਥੇ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ, ਮੌਕੇ ‘ਤੇ ਮੁਲਜ਼ਮ ਸਿੱਪੀ ਗਿੱਲ ਉਰਫ਼ ਸੰਦੀਪ ਸਿੰਘ ਗਿੱਲ ਕਮੇਟੀ ਅਤੇ ਹਨੀ ਖਾਨ ਤੋਂ ਇਲਾਵਾ 5-6 ਅਣਪਛਾਤੇ ਹਮਲਾਵਰ ਵੀ ਮੌਜੂਦ ਸਨ।

    ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਪੀ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਸ਼ਿਕਾਇਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਆਪਣੀ ਸੁਰੱਖਿਆ ਵਧਾਉਣ ਦੀ ਮੰਗ ਵੀ ਕੀਤੀ ਸੀ। ਸਿੱਪੀ ‘ਤੇ ਭੜਕਾਊ ਗੀਤ ਰਿਲੀਜ਼ ਕਰਨ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।

    – ACTION PUNJAB NEWS



    Source link

    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.