Saturday, December 9, 2023
More

    Latest Posts

    ਪੀਕ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪੁਖਤਾ ਪ੍ਰਬੰਧ ਕੀਤੇ: ਹਰਭਜਨ ਸਿੰਘ ਈ.ਟੀ.ਓ | ਮੁੱਖ ਖਬਰਾਂ


    Punjab News: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਝੋਨੇ ਦੇ ਸੀਜ਼ਨ ਦੌਰਾਨ ਅੱਜ ਤੋਂ ਪੰਜਾਬ ਦੇ ਲਗਭਗ 14 ਲੱਖ ਖੇਤੀਬਾੜੀ ਟਿਊਬਵੈਲ ਖਪਤਕਾਰਾਂ ਨੂੰ ਰੋਜ਼ਾਨਾ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ। ਪੀ.ਐਸ.ਪੀ.ਸੀ.ਐਲ. ਨੇ ਪੀਕ ਦੌਰਾਨ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਪਹਿਲਾਂ ਹੀ ਪੁਖਤਾ ਪ੍ਰਬੰਧ ਕਰ ਲਏ ਹਨ। ਝੋਨੇ ਦੇ ਸੀਜ਼ਨ ਦੌਰਾਨ ਰਾਜ ਵਿੱਚ ਖੇਤੀਬਾੜੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਪੀ.ਐਸ.ਪੀ.ਸੀ.ਐਲ.  ਨੇ ਸੂਬੇ ਭਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਹੈ।

    ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਅਤੇ ਬਿਜਲੀ ਸਪਲਾਈ ਦੀ ਸਥਿਤੀ ਸਬੰਧੀ ਅਪਡੇਟ ਲਈ ਜ਼ੋਨਲ ਪੱਧਰ ‘ਤੇ ਅਤੇ ਮੁੱਖ ਦਫ਼ਤਰ ਪਟਿਆਲਾ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਖਪਤਕਾਰਾਂ ਦੀ ਸਹੂਲਤ ਲਈ ਇਨ੍ਹਾਂ ਕੇਂਦਰਾਂ ਦੇ ਹੈਲਪਲਾਈਨ ਨੰਬਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ।

    ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਰਡਰ ਜ਼ੋਨ (ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ) ਲਈ ਹੈਲਪਲਾਈਨ ਨੰਬਰ 0183-2212425, 96461-82959, ਉੱਤਰੀ ਜ਼ੋਨ (ਜਲੰਧਰ, ਨਵਾਂਸ਼ਹਿਰ, ਕਪੂਰਥਲਾ, ਹੁਸ਼ਿਆਰਪੁਰ) ਲਈ 96461-16679, 9646114414, 0181-2220924, ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ, ਮੋਹਾਲੀ) ਲਈ 96461-48833, 96461-46400, ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਮੁਕਤਸਰ, ਫਿਰੋਜ਼ਪੁਰ, ਮੋਗਾ, ਮਾਨਸਾ, ਫਾਜ਼ਿਲਕਾ) ਲਈ 96466-96300, 96461-85267, ਕੇਂਦਰੀ ਜ਼ੋਨ (ਲੁਧਿਆਣਾ, ਖੰਨਾ, ਫਤਹਿਗੜ੍ਹ ਸਾਹਿਬ) ਲਈ 96461-22070, 96461-22158 ਅਤੇ ਪੀ.ਐਸ.ਪੀ.ਸੀ.ਐਲ. ਹੈੱਡਕੁਆਰਟਰ ਪਟਿਆਲਾ ਵਿਖੇ ਸੈਂਟਰਲਾਈਜ਼ਡ ਸ਼ਿਕਾਇਤ ਕੇਂਦਰ ਲਈ 96461-06835, 96461-06836 ਹੈ।

    ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਹੁਣ ਪੀ.ਐਸ.ਪੀ.ਸੀ.ਐਲ. ਦੇ ਖਪਤਕਾਰ ਪੀ.ਐਸ.ਪੀ.ਸੀ.ਐਲ. ਦੇ ਟੋਲ ਫਰੀ ਨੰਬਰ 1800-180-1512 ‘ਤੇ ਮਿਸ ਕਾਲ ਦੇ ਕੇ ਜਾਂ 9646101912 ‘ਤੇ ਵਟਸਐਪ ਮੈਸੇਜ ਭੇਜ ਕੇ ਵੀ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫ਼ੋਨ ਨੰਬਰਾਂ ਤੋਂ ਇਲਾਵਾ ਖਪਤਕਾਰ ਫ਼ੋਨ ਨੰਬਰ 1912 ਜ਼ਰੀਏ SMS ਜਾਂ ਫ਼ੋਨ ਕਾਲ ਰਾਹੀਂ ਵੀ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ।

    – ACTION PUNJAB NEWS



    Source link

    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.