ਪਟਿਆਲਾ: ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦਾ ਪਿੰਡ ਮੋਲਗੜ੍ਹ ਵਿੱਚ ਇੱਕ ਬੇਹਦ ਸ਼ਰਮਨਾਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕ ਵਿਅਕਤੀ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਵਨ ਸਰੂਪ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ। ਇਸ ਬੇਅਦਬੀ ਦੀ ਘਟਨਾ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਜਿਸ ਤੋਂ ਬਾਅਦ ਸੰਗਤਾਂ ਦਰਮਿਆਨ ਭਾਰੀ ਰੋਹ ਦੇਖਣ ਨੂੰ ਮਿਲ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਜਿਸ ਵਿਅਕਤੀ ਨੇ ਇਸ ਨਾਪਾਕ ਘਟਨਾ ਨੂੰ ਅੰਜਾਮ ਦਿੱਤਾ ਹੈ ਉਹ ਮਾਨਸਿਕ ਤੌਰ ‘ਤੇ ਪਰੇਸ਼ਾਨ ਹੈ। ਪਰੰਤੂ ਸੰਗਤ ਇਹ ਸਵਾਲ ਚੁੱਕ ਰਹੀ ਹੈ ਕਿ ਆਖ਼ਿਰਕਾਰ ਕਿਉਂ ਵਾਰ- ਵਾਰ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ? ਕਿਉਂ ਇਸ ਤਰ੍ਹਾਂ ਦੀਆਂ ਘਟਨਾਵਾਂ ਅੰਜਾਮ ਦੇਣ ਵਾਲਾ ਵਿਅਕਤੀ ਦਿਮਾਗੀ ਤੌਰ ‘ਤੇ ਪਰੇਸ਼ਾਨ ਦੱਸਿਆ ਜਾਂਦਾ ਹੈ? ਭਾਵੇਂ ਉਹ ਮੰਦਿਰ ਹੋਣ, ਗੁਰੂਦੁਆਰੇ ਹੋਣ ਕਿਉਂ ਬੇਅਦਬੀ ਦੀਆਂ ਘਟਨਾਵਾਂ ਵਾਰ-ਵਾਰ ਪੰਜਾਬ ਦੇ ਵਿੱਚ ਵਾਪਰ ਰਹੀਆਂ ਹਨ?
ਸੰਗਤਾਂ ਦੇ ਅੰਦਰ ਭਾਰੀ ਰੋਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਸਰਕਾਰ ਤੋਂ ਇਨਸਾਫ਼ ਦੀ ਮੰਗ ਕਰ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਂ ਵੇਖਣ ਨੂੰ ਮਿਲਣ।
– ACTION PUNJAB NEWS