Wednesday, October 9, 2024
More

    Latest Posts

    ਭਾਰਤ-ਕੈਨੇਡਾ ਕੂਟਨੀਤਕ ਵਿਵਾਦ : ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਭਾਰਤ ਤੋਂ ਬੁਲਾਇਆ ਵਾਪਿਸ/ India Canada diplomatic row escalates as Canada withdraws 41 diplomats from India | ਮੁੱਖ ਖਬਰਾਂ

    ਨਵੀਂ ਦਿੱਲੀ: ਕੈਨੇਡਾ ਅਤੇ ਭਾਰਤ ਵਿਚਾਲੇ ਇਕ ਵਾਰ ਫਿਰ ਵਿਵਾਦ ਪੈਦਾ ਹੋ ਗਿਆ ਹੈ। ਕੈਨੇਡੀਅਨ ਸਰਕਾਰ ਨੇ ਭਾਰਤ ਵਿਚ ਮੌਜੂਦ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਦੀ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਸਥਾਨਕ ਸਮੇਂ ਅਨੁਸਾਰ ਵੀਰਵਾਰ ਨੂੰ ਡਿਪਲੋਮੈਟਾਂ ਨੂੰ ਬੁਲਾਉਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਕੈਨੇਡਾ ਕੋਈ ਬਦਲਾ ਨਹੀਂ ਲਵੇਗਾ। ਇਸ ਦਾ ਮਤਲਬ ਹੈ ਕਿ ਕੈਨੇਡਾ ‘ਚ ਰਹਿ ਰਹੇ ਭਾਰਤੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਦਾ ਹੁਕਮ ਨਹੀਂ ਦਿੱਤਾ ਜਾਵੇਗਾ।

    ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ‘ਭਾਰਤ ਨੇ ਡਿਪਲੋਮੈਟਾਂ ਨੂੰ ਸ਼ੁੱਕਰਵਾਰ ਤੱਕ ਦੇਸ਼ ਛੱਡਣ ਦਾ ਹੁਕਮ ਦਿੱਤਾ ਸੀ। ਉਹਨਾਂ ਨੂੰ ਕਿਹਾ ਗਿਆ ਸੀ ਕਿ ਜੇਕਰ ਉਸ ਨੇ ਅਜਿਹਾ ਨਹੀਂ ਕੀਤਾ ਤਾਂ ਉਸ ਦਾ ਕੂਟਨੀਤਕ ਅਹੁਦਾ ਰੱਦ ਕਰ ਦਿੱਤਾ ਜਾਵੇਗਾ। ਭਾਰਤ ਦਾ ਇਹ ਕਦਮ ਅਣਉਚਿਤ ਹੈ ਅਤੇ ਕੂਟਨੀਤਕ ਸਬੰਧਾਂ ਬਾਰੇ ਵਿਆਨਾ ਕਨਵੈਨਸ਼ਨ ਦੀ ਸਪੱਸ਼ਟ ਉਲੰਘਣਾ ਹੈ। ਪ੍ਰੈੱਸ ਕਾਨਫ਼ਰੰਸ ‘ਚ ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ‘ਭਾਰਤ ਦੀਆਂ ਕਾਰਵਾਈਆਂ ਕਾਰਨ ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਅਸੀਂ ਉਨ੍ਹਾਂ ਨੂੰ ਭਾਰਤ ਤੋਂ ਵਾਪਸ ਬੁਲਾ ਲਿਆ ਹੈ।’

    ਵਿਦੇਸ਼ ਮੰਤਰੀ ਜੌਲੀ ਨੇ ਕਿਹਾ ਕਿ ”ਭਾਰਤ ਨੇ ਰਸਮੀ ਤੌਰ ‘ਤੇ 20 ਅਕਤੂਬਰ ਤੱਕ ਦਿੱਲੀ ਵਿਚ 21 ਕੈਨੇਡੀਅਨ ਡਿਪਲੋਮੈਟਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਛੱਡ ਕੇ ਸਾਰਿਆਂ ਲਈ ਕੂਟਨੀਤਕ ਛੋਟ ਹਟਾਉਣ ਦੀ ਆਪਣੀ ਯੋਜਨਾ ਦਾ ਰਸਮੀ ਐਲਾਨ ਕੀਤਾ ਹੈ। ਸਾਡੇ ਡਿਪਲੋਮੈਟਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਅਸੀਂ ਭਾਰਤ ਤੋਂ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਦੇ ਪ੍ਰਬੰਧ ਕੀਤੇ ਹਨ। ਇਸ ਦਾ ਮਤਲਬ ਹੈ ਕਿ ਸਾਡੇ ਡਿਪਲੋਮੈਟ ਅਤੇ ਉਨ੍ਹਾਂ ਦੇ ਪਰਿਵਾਰ ਹੁਣ ਵਾਪਸ ਆ ਗਏ ਹਨ ਅਤੇ ਆਪਣੇ-ਆਪਣੇ ਘਰਾਂ ਨੂੰ ਜਾ ਰਹੇ ਹਨ।”

    ਤੁਹਾਨੂੰ ਦੱਸ ਦਈਏ ਕਿ 18 ਸਤੰਬਰ ਨੂੰ ਹਾਊਸ ਆਫ ਕਾਮਨਜ਼ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿਚ ਖਟਾਸ ਆ ਗਈ ਸੀ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣੇ ਦੇਸ਼ ਦੀ ਸੰਸਦ ਵਿਚ ਕਿਹਾ ਸੀ ਕਿ ਉਹ ਹਰਦੀਪ ਸਿੰਘ ਨਿੱਝਰ ਦੇ ਕਤਲ ਵਿਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ। ਇਸ ਤੋਂ ਬਾਅਦ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ। ਭਾਰਤ ਨੇ ਪਹਿਲਾਂ ਕੈਨੇਡੀਅਨ ਸਰਕਾਰ ਦੇ ਦੋਸ਼ਾਂ ਨੂੰ ਬੇਤੁਕਾ ਦੱਸਦਿਆਂ ਰੱਦ ਕੀਤਾ ਅਤੇ ਫਿਰ ਕੈਨੇਡੀਅਨ ਡਿਪਲੋਮੈਟ ਨੂੰ ਦੇਸ਼ ਛੱਡਣ ਦਾ ਹੁਕਮ ਦਿੱਤਾ।

     

    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.