IND vs NZ World Cup Highlights: ਵਿਸ਼ਵ ਕੱਪ 2023 ਦੇ ਮੈਚ ਵਿੱਚ ਅੱਜ ਭਾਰਤ ਦਾ ਸਾਹਮਣਾ ਨਿਊਜ਼ੀਲੈਂਡ ਨਾਲ ਹੋਇਆ। ਇਹ ਇਸ ਐਡੀਸ਼ਨ ਦਾ 21ਵਾਂ ਮੈਚ ਹੈ। ਇਹ ਮੈਚ ਧਰਮਸ਼ਾਲਾ ਦੇ ਹਿਮਾਚਲ ਪ੍ਰਦੇਸ਼ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ‘ਚ ਖੇਡਿਆ ਗਿਆ। ਟੀਮ ਇੰਡੀਆ ਦੇ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ।
ਵਨਡੇ ਵਿਸ਼ਵ ਕੱਪ 2023 ‘ਚ ਕੀਵੀ ਟੀਮ ਦਾ ਜਿੱਤ ਦਾ ਰੱਥ ਰੁਕ ਗਿਆ ਹੈ, ਜਦਕਿ ਟੀਮ ਇੰਡੀਆ ਇਸ ਟੂਰਨਾਮੈਂਟ ‘ਚ ਅਜੇ ਵੀ ਅਜਿੱਤ ਹੈ।
ਇਸ ਜਿੱਤ ਨਾਲ ਭਾਰਤੀ ਟੀਮ ਦੇ 10 ਅੰਕ ਹੋ ਗਏ ਹਨ ਅਤੇ ਭਾਰਤ ਅੰਕ ਸੂਚੀ ਵਿੱਚ ਸਿਖਰ ‘ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ਨੂੰ ਆਪਣੀ ਪਹਿਲੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਇਹ ਟੀਮ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ।
ਇਸ ਮੈਚ ‘ਚ ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 50 ਓਵਰਾਂ ‘ਚ ਸਾਰੀਆਂ 10 ਵਿਕਟਾਂ ਗੁਆ ਕੇ 273 ਦੌੜਾਂ ਬਣਾਈਆਂ। ਨਿਊਜ਼ੀਲੈਂਡ ਲਈ ਡੇਰਿਲ ਮਿਸ਼ੇਲ ਨੇ ਸਭ ਤੋਂ ਵੱਧ 130 ਦੌੜਾਂ ਬਣਾਈਆਂ। ਰਚਿਨ ਰਵਿੰਦਰਾ ਨੇ 75 ਦੌੜਾਂ ਅਤੇ ਗਲੇਨ ਫਿਲਿਪਸ ਨੇ 23 ਦੌੜਾਂ ਦਾ ਯੋਗਦਾਨ ਪਾਇਆ। ਇਨ੍ਹਾਂ ਤਿੰਨਾਂ ਤੋਂ ਇਲਾਵਾ ਸਿਰਫ਼ ਵਿਲ ਯੰਗ (17 ਦੌੜਾਂ) ਹੀ ਦੋਹਰੇ ਅੰਕੜੇ ਨੂੰ ਛੂਹ ਸਕਿਆ। ਭਾਰਤ ਲਈ ਮੁਹੰਮਦ ਸ਼ਮੀ ਨੇ ਪੰਜ ਅਤੇ ਕੁਲਦੀਪ ਯਾਦਵ ਨੇ ਦੋ ਵਿਕਟਾਂ ਲਈਆਂ। ਜਸਪ੍ਰੀਤ ਬੁਮਰਾਹ ਅਤੇ ਮੁਹੰਮਦ ਸਿਰਾਜ ਨੂੰ ਇਕ-ਇਕ ਵਿਕਟ ਮਿਲੀ।
ਭਾਰਤ ਲਈ ਵਿਰਾਟ ਕੋਹਲੀ ਨੇ 95 ਦੌੜਾਂ ਦੀ ਪਾਰੀ ਖੇਡੀ। ਰੋਹਿਤ ਸ਼ਰਮਾ ਨੇ 46 ਦੌੜਾਂ ਅਤੇ ਰਵਿੰਦਰ ਜਡੇਜਾ ਨੇ ਨਾਬਾਦ 39 ਦੌੜਾਂ ਬਣਾਈਆਂ। ਸ਼੍ਰੇਅਸ ਨੇ 33 ਦੌੜਾਂ, ਰਾਹੁਲ ਨੇ 27 ਦੌੜਾਂ ਅਤੇ ਗਿੱਲ ਨੇ 26 ਦੌੜਾਂ ਦਾ ਯੋਗਦਾਨ ਪਾਇਆ। ਨਿਊਜ਼ੀਲੈਂਡ ਲਈ ਲਾਕੀ ਫਰਗੂਸਨ ਨੇ ਦੋ ਵਿਕਟਾਂ ਲਈਆਂ। ਇਸ ਦੇ ਨਾਲ ਹੀ ਬੋਲਟ-ਹੈਨਰੀ ਅਤੇ ਸੈਂਟਨਰ ਨੂੰ ਇਕ-ਇਕ ਵਿਕਟ ਮਿਲੀ।
ਦੱਸ ਦਈਏ ਕਿ ਭਾਰਤੀ ਟੀਮ ਦਾ ਅਗਲਾ ਮੈਚ 29 ਅਕਤੂਬਰ ਨੂੰ ਇੰਗਲੈਂਡ ਨਾਲ ਹੋਵੇਗਾ।
ਇਹ ਵੀ ਪੜ੍ਹੋ: IND vs NZ :ਹਾਰਦਿਕ ਪੰਡਯਾ ਤੋਂ ਬਾਅਦ ਟੀਮ ਇੰਡੀਆ ਨੂੰ ਇੱਕ ਹੋਰ ਵੱਡਾ ਝਟਕਾ? ਇਹ ਸਟਾਰ ਖਿਡਾਰੀ ਅਭਿਆਸ ਦੌਰਾਨ ਜ਼ਖ਼ਮੀ ਹੋ ਗਿਆ
– ACTION PUNJAB NEWS