Home ਪੰਜਾਬ ਭਿਓਰਾ ਨੇ ਵਿਆਹ ‘ਚ ਸ਼ਾਮਲ ਹੋਣ ਲਈ ਮੰਗੀ 6 ਘੰਟੇ ਦੀ ਪੈਰੋਲ; ਹਾਈ ਕੋਰਟ ਨੇ ਖ਼ਾਰਜ ਕੀਤੀ/Bheora asked for 6 hours parole to attend wedding High Court dismissed petition | ਪੰਜਾਬ | Action Punjab

ਭਿਓਰਾ ਨੇ ਵਿਆਹ ‘ਚ ਸ਼ਾਮਲ ਹੋਣ ਲਈ ਮੰਗੀ 6 ਘੰਟੇ ਦੀ ਪੈਰੋਲ; ਹਾਈ ਕੋਰਟ ਨੇ ਖ਼ਾਰਜ ਕੀਤੀ/Bheora asked for 6 hours parole to attend wedding High Court dismissed petition | ਪੰਜਾਬ | Action Punjab

0
ਭਿਓਰਾ ਨੇ ਵਿਆਹ ‘ਚ ਸ਼ਾਮਲ ਹੋਣ ਲਈ ਮੰਗੀ 6 ਘੰਟੇ ਦੀ ਪੈਰੋਲ; ਹਾਈ ਕੋਰਟ ਨੇ ਖ਼ਾਰਜ ਕੀਤੀ/Bheora asked for 6 hours parole to attend wedding High Court dismissed petition | ਪੰਜਾਬ | Action Punjab

[ad_1]

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਪਰਮਜੀਤ ਸਿੰਘ ਭਿਓਰਾ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਭਿਉਰਾ ਨੇ 29 ਅਕਤੂਬਰ ਨੂੰ ਦਿੱਲੀ ਵਿੱਚ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਸੀ। 

ਭਿਓਰਾ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਉਸ ਦੀ ਭਤੀਜੀ ਦਾ ਵਿਆਹ 29 ਅਕਤੂਬਰ ਨੂੰ ਦਿੱਲੀ ‘ਚ ਹੈ। ਜਿਸ ਵਿੱਚ ਉਹ ਸ਼ਾਮਿਲ ਹੋਣਾ ਚਾਹੁੰਦਾ ਹੈ। ਇਸ ਲਈ ਉਸ ਨੂੰ 29 ਅਕਤੂਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਇਨ੍ਹਾਂ 6 ਘੰਟਿਆਂ ਲਈ ਪੈਰੋਲ ਦਿੱਤੀ ਜਾਵੇ। ਭਿਉਰਾ ਬੁੜੈਲ ਜੇਲ੍ਹ ਬਰੇਕ ਮਾਮਲੇ ਦਾ ਵੀ ਮੁਲਜ਼ਮ ਹੈ।

ਭਿਉਰਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਸ ਵੇਲੇ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਹੈ। ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ

ਦੱਸ ਦੇਈਏ ਕਿ ਭਿਓਰਾ ਨੇ ਪਹਿਲਾਂ ਵੀ ਆਪਣੀ ਮਾਂ ਦੇ ਘਰ ਜਾਣ ਲਈ ਪਟੀਸ਼ਨ ਦਾਇਰ ਕੀਤੀ ਸੀ। ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਸੀ। ਜਦੋਂ ਉਸ ਦੀ ਮਾਂ ਦੀ ਮੌਤ ਹੋ ਗਈ ਤਾਂ ਉਹ ਸਖ਼ਤ ਪੁਲਿਸ ਸੁਰੱਖਿਆ ਹੇਠ ਅੰਤਿਮ ਸੰਸਕਾਰ ‘ਚ ਹਾਜ਼ਰ ਹੋਇਆ ਸੀ।

– ACTION PUNJAB NEWS

[ad_2]

LEAVE A REPLY

Please enter your comment!
Please enter your name here