ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਬੰਟੀ ਨੂੰ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਹੈ।
ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਸ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ।
– ACTION PUNJAB NEWS