ਜਲੰਧਰ: ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਸਬੰਧੀ 27 ਅਕਤੂਬਰ ਨੂੰ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਵਲੋਂ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਸਰਕਾਰੀ ਸਕੂਲਾਂ, ਕਾਲਜਾਂ ਤੇ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿੱਚ ਪੂਰੇ ਦਿਨ ਦੀ ਛੁੱਟੀ ਦਾ ਹੁਕਮ ਦਿੱਤਾ ਗਿਆ ਹੈ।
ਜਾਰੀ ਹੁਕਮਾਂ ਅਨੁਸਾਰ 27 ਅਕਤੂਬਰ ਨੂੰ ਜਲੰਧਰ ਸ਼ਹਿਰ ਵਿਚ ਸ਼ੋਭਾ ਯਾਤਰਾ ਸਜਾਈ ਜਾਣੀ ਹੈ। ਜਿਸ ਲਈ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕਾਰਪੋਰੇਸ਼ਨ ਦੀ ਹੱਦ ਅੰਦਰ ਸਮੂਹ ਵਿਦਿਅਕ ਅਦਾਰਿਆਂ ਅੰਦਰ ਛੁੱਟੀ ਦੇ ਨਿਰਦੇਸ਼ ਦਿੱਤੇ ਗਏ ਹਨ।
– ACTION PUNJAB NEWS