Home ਦੇਸ਼ ਜੰਮੂ-ਕਸ਼ਮੀਰ ਦੇ ਕੁਪਵਾੜਾ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ 5 ਦਹਿਸ਼ਤਗਰਦ ਢੇਰ/5 Lashkar e Taiba terrorists killed in Kupwara encounter in Jammu and Kashmir | ਦੇਸ਼ | ActionPunjab

ਜੰਮੂ-ਕਸ਼ਮੀਰ ਦੇ ਕੁਪਵਾੜਾ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ 5 ਦਹਿਸ਼ਤਗਰਦ ਢੇਰ/5 Lashkar e Taiba terrorists killed in Kupwara encounter in Jammu and Kashmir | ਦੇਸ਼ | ActionPunjab

0
ਜੰਮੂ-ਕਸ਼ਮੀਰ ਦੇ ਕੁਪਵਾੜਾ ਮੁਕਾਬਲੇ ‘ਚ ਲਸ਼ਕਰ-ਏ-ਤੋਇਬਾ ਦੇ 5 ਦਹਿਸ਼ਤਗਰਦ ਢੇਰ/5 Lashkar e Taiba terrorists killed in Kupwara encounter in Jammu and Kashmir | ਦੇਸ਼ | ActionPunjab

[ad_1]

ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਫੌਜ ਦੇ ਜਵਾਨਾਂ ਨੇ ਵੀਰਵਾਰ ਨੂੰ ਮਾਛਿਲ ਸੈਕਟਰ ਵਿੱਚ ਕੰਟਰੋਲ ਰੇਖਾ (LOC) ਦੇ ਨਾਲ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। 

ਇਸ ਦੌਰਾਨ ਫੌਜ ਨੇ ਕੁੱਲ ਪੰਜ ਅੱਤਵਾਦੀਆਂ ਨੂੰ ਮਾਰ ਮੁਕਾਇਆ। ਏ.ਡੀ.ਜੀ.ਪੀ. ਕਸ਼ਮੀਰ ਨੇ ਦੱਸਿਆ ਕਿ ਲਸ਼ਕਰ ਦੇ ਤਿੰਨ ਹੋਰ ਦਹਿਸ਼ਤਗਰਦ ਮਾਰੇ ਗਏ ਹਨ। ਇਸ ਤੋਂ ਪਹਿਲਾਂ ਦੋ ਦਹਿਸ਼ਤਗਰਦ ਮਾਰੇ ਗਏ ਸਨ। ਇਸ ਤਰ੍ਹਾਂ ਕੁੱਲ 5 ਦਹਿਸ਼ਤਗਰਦ ਮਾਰੇ ਗਏ। ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਨਾਲ ਹੀ ਮੌਕੇ ‘ਤੇ ਤਲਾਸ਼ੀ ਮੁਹਿੰਮ ਜਾਰੀ ਹੈ।

ਸ਼੍ਰੀਨਗਰ ਸਥਿਤ ਫੌਜ ਦੀ ਚਿਨਾਰ ਕੋਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਪੋਸਟ ‘ਚ ਕਿਹਾ ਕਿ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਇਸ ਕਾਰਵਾਈ ‘ਚ ਦੋ ਦਹਿਸ਼ਤਗਰਦ ਮਾਰੇ ਗਏ ਹਨ।

ਏ.ਡੀ.ਜੀ.ਪੀ. ਕਸ਼ਮੀਰ ਨੇ ਦਿੱਤੀ ਜਾਣਕਾਰੀ 
ਪੁਲਿਸ ਬੁਲਾਰੇ ਨੇ ਟਵਿੱਟਰ ‘ਤੇ ਪੋਸਟ ਕੀਤਾ ਕਿ ਕੁਪਵਾੜਾ ਪੁਲਿਸ ਦੁਆਰਾ ਦਿੱਤੀ ਗਈ ਵਿਸ਼ੇਸ਼ ਸੂਚਨਾ ਦੇ ਆਧਾਰ ‘ਤੇ ਮਾਛਿਲ ਸੈਕਟਰ ‘ਚ ਸ਼ੁਰੂ ਹੋਏ ਮੁਕਾਬਲੇ ‘ਚ ਹੁਣ ਤੱਕ ਕੁੱਲ ਪੰਜ ਦਹਿਸ਼ਤਗਰਦ ਮਾਰੇ ਗਏ ਹਨ। ਇਸ ਤੋਂ ਪਹਿਲਾਂ ਦੋ ਅੱਤਵਾਦੀ ਮਾਰੇ ਗਏ ਸਨ, ਜਦਕਿ ਏ.ਡੀ.ਜੀ.ਪੀ. ਕਸ਼ਮੀਰ ਨੇ ਕੁਝ ਸਮਾਂ ਪਹਿਲਾਂ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਸੀ।

– ACTION PUNJAB NEWS

[ad_2]

LEAVE A REPLY

Please enter your comment!
Please enter your name here