Sunday, December 3, 2023
More

    Latest Posts

    Mohali CIA: ਅੱਤਵਾਦੀ ਮੌਡਿਊਲ ਦਾ ਪਰਦਾਫਾਸ਼; ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁਨ ਪੁਲਿਸ ਅੜਿੱਕੇ | ਮੁੱਖ ਖਬਰਾਂ | Action Punjab


    Mohali CIA: ਮੁਹਾਲੀ ਸੀਆਈਏ ਸਟਾਫ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਅੱਤਵਾਦੀ ਮੌਡਿਊਲ ਦਾ ਪਰਦਾਫਾਸ਼ ਕੀਤਾ। ਮਿਲੀ ਜਾਣਕਾਰੀ ਮੁਤਾਬਿਕ ਇਸ ਦੌਰਾਨ ਸੀਆਈਏ ਸਟਾਫ ਨੇ 4 ਵਿਅਕਤੀਆਂ ਨੂੰ ਵੱਡੀ ਮਾਤਰਾ ’ਚ ਹਥਿਆਰਾਂ ਦੇ ਨਾਲ ਕਾਬੂ ਕੀਤਾ ਗਿਆ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਜੋ ਕਿ ਅੱਜ ਐਕਸ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ ’ਤੇ ਜਾਣਕਾਰੀ ਸਾਂਝੀ ਕੀਤੀ। 

    ਮਿਲੀ ਜਾਣਕਾਰੀ ਮੁਤਾਬਿਕ ਮੁਹਾਲੀ ਸੀਆਈਏ ਸਟਾਫ ਨੇ 4 ਮੁਲਜ਼ਮਾਂ ਨੂੰ 6 ਪਿਸਤੌਲਾਂ ਸਮੇਤ ਭਾਰੀ ਮਾਤਰਾ ’ਚ ਕਾਰਤੂਸ ਨਾਲ ਗ੍ਰਿਫਤਾਰ ਕੀਤਾ ਹੈ। ਡੀਜੀਪੀ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਐਸਏਐਸ ਨਗਰ ਪੁਲਿਸ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਜਥੇਬੰਦੀ BKI (ਬੱਬਰ ਖਾਲਸਾ ਇੰਟਰਨੈਸ਼ਨਲ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਡਰੋਨ ਦੀ ਮਦਦ ਨਾਲ ਇਹ ਗੁੰਡੇ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਵਿਚ ਸਪਲਾਈ ਕਰਨ ਦਾ ਕੰਮ ਵੀ ਕਰ ਰਹੇ ਸਨ।

    ਆਪਣੇ ਇੱਕ ਹੋਰ ਟਵੀਟ (ਐਕਸ) ’ਚ ਪੰਜਾਬ ਡੀਜੀਪੀ ਨੇ ਕਿਹਾ ਕਿ ਮਾਡਿਊਲ ਨੂੰ ਪਾਕਿਸਤਾਨ ਅਧਾਰਿਤ ਅੱਤਵਾਦੀ ਹਰਵਿੰਦਰ ਰਿੰਦਾ ਦੁਆਰਾ ਸਮਰਥਤ ਕੀਤਾ ਗਿਆ ਸੀ ਜੋ ਆਈਐਸਆਈ ਦੀ ਮਦਦ ਨਾਲ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਇਸ ਦੌਰਾਨ 6 ਪਿਸਤੌਲ ਅਤੇ 275 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। 

    ਕਾਬਿਲੇਗੌਰ ਹੈ ਕਿ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਬਰਾਮਦ ਕੀਤੇ ਹਨ, ਜੋ ਕਿ ਵਿਦੇਸ਼ੀ ਹਨ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ 275 ਜਿੰਦਾ ਕਾਰਤੂਸ ਵੀ ਬਰਾਮਦ ਹੋਏ ਹਨ। ਪੁਲਿਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰ ਰਹੀ ਹੈ ਤਾਂ ਜੋ ਇਹ ਜਾਣਕਾਰੀ ਹਾਸਲ ਕੀਤੀ ਜਾ ਸਕੇ ਕਿ ਇਹ ਹਥਿਆਰ ਕਿੱਥੇ ਵਰਤੇ ਜਾਣੇ ਸਨ ਅਤੇ ਕਿਸ ਨੂੰ ਪਹੁੰਚਾਏ ਜਾਣੇ ਸਨ।

    ਇਹ ਵੀ ਪੜ੍ਹੋ: ਕਲਯੁੱਗ ਦਾ ਕਹਿਰ : ਵਕੀਲ ਨੇ ਆਪਣੀ ਵਿਧਵਾ ਮਾਂ ‘ਤੇ ਢਾਹਿਆ ਅਣਮਨੁੱਖੀ ਤਸ਼ੱਦਦ

    – ACTION PUNJAB NEWS




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.