Punjab News: ਬਠਿੰਡਾ ਦੇ ਮਾਲ ਰੋਡ ‘ਤੇ ਮਸ਼ਹੂਰ ਕੁਲਚਾ ਰੈਸਟੋਰੈਂਟ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਬਠਿੰਡਾ ‘ਚ ਕਾਰੋਬਾਰੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਅੰਮ੍ਰਿਤਸਰ ਕੁਲਚਾ ਰੈਸਟੋਰੈਂਟ ਦੇ ਮਾਲਕ ਸੀ ਹਰਮਨ
Punjab News: ਬਠਿੰਡਾ ਦੇ ਮਾਲ ਰੋਡ ‘ਤੇ ਮਸ਼ਹੂਰ ਕੁਲਚਾ ਰੈਸਟੋਰੈਂਟ ਦੇ ਮਾਲਕ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬਾਈਕ ‘ਤੇ ਆਏ ਬਦਮਾਸ਼ਾਂ ਨੇ ਉਸ ਨੂੰ 5 ਗੋਲੀਆਂ ਮਾਰ ਦਿੱਤੀਆਂ। ਜਦੋਂ ਗੋਲੀਬਾਰੀ ਹੋਈ ਤਾਂ ਹਰਮਨ ਅੰਮ੍ਰਿਤਸਰ ਕੁਲਚਾ ਦਾ ਮਾਲਕ ਹਰਜਿੰਦਰ ਸਿੰਘ ਜੌਹਲ ਉਰਫ਼ ਮੇਲਾ ਦੁਕਾਨ ਦੇ ਬਾਹਰ ਕੁਰਸੀ ’ਤੇ ਬੈਠਾ ਸੀ। ਗੋਲੀਆਂ ਚਲਾਉਣ ਤੋਂ ਬਾਅਦ ਬਦਮਾਸ਼ ਉਥੋਂ ਫ਼ਰਾਰ ਹੋ ਗਏ। ਜੌਹਲ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ।
– ACTION PUNJAB NEWS
