VK Bhawra And Punjab DGP: ਸੀਨੀਅਰ ਆਈਪੀਐਸ ਵੀਕੇ ਭਾਵਰਾ ਨੇ ਡੀਜੀਪੀ ਗੌਰਵ ਯਾਦਵ ਦੀ ਨਿਯੁਕਤੀ ’ਤੇ ਸਵਾਲ ਚੁੱਕੇ ਹਨ। ਮਿਲੀ ਜਾਣਕਾਰੀ ਮੁਤਾਬਿਕ ਭਾਵਰਾ ਨੇ ਕੇਂਦਰੀ ਪ੍ਰਬੰਧਕੀ ਟ੍ਰਿਬਿਊਨਲ ਨੂੰ ਚਿੱਠੀ ਲਿਖੀ ਹੈ। ਜਿਸ ’ਚ ਉਨ੍ਹਾਂ ਨੇ ਡੀਜੀਪੀ ਦੇ ਅਹੁਦੇ ਦੀ ਦਾਅਵੇਦਾਰੀ ਰੱਖੀ ਹੈ।
ਵੀ.ਕੇ.ਭਾਵਰਾ ਨੇ ਗੌਰਵ ਯਾਦਵ ਦੀ ਨਿਯੁਕਤੀ ਖਿਲਾਫ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਗੌਰਵ ਯਾਦਵ ਦੀ ਡੀ.ਜੀ.ਪੀ. ਦੇ ਅਹੁਦੇ ‘ਤੇ ਨਿਯੁਕਤੀ ਯੂ.ਪੀ.ਐੱਸ.ਸੀ. ਦੀਆਂ ਵਿਵਸਥਾਵਾਂ ਅਤੇ ਪ੍ਰਕਿਰਿਆ ਦੇ ਮੁਤਾਬਕ ਨਹੀਂ ਕੀਤੀ ਗਈ ਹੈ। ਇੰਨਾ ਹੀ ਨਹੀਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਡੀਜੀਪੀ ਦੀ ਇਸ ਨਿਯੁਕਤੀ ‘ਤੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਗਿਆ ਹੈ ਕਿ ਇਸ ਅਹੁਦੇ ‘ਤੇ ਨਿਯੁਕਤੀ ਨਿਯਮਾਂ ਅਨੁਸਾਰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: 1984 ਸਿੱਖ ਕਤਲੇਆਮ ਮਾਮਲਾ: ਦਿੱਲੀ ਦੇ ਉਪ ਰਾਜਪਾਲ ਨੇ ਸਿੱਖ ਕਤਲੇਆਮ ਮਾਮਲੇ ‘ਚ 12 ਮੁਲਜ਼ਮਾਂ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
– ACTION PUNJAB NEWS