Andhra Pradesh Train Accident: ਆਂਧਰਾ ਪ੍ਰਦੇਸ਼ ਦੇ ਵਿਜਿਆਨਗਰਮ ਜ਼ਿਲ੍ਹੇ ਵਿੱਚ ਦੋ ਟਰੇਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਘੱਟੋ-ਘੱਟ 13 ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ 50 ਤੋਂ ਵੱਧ ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਇਸ ਹਾਦਸੇ ਸਬੰਧੀ ਡਿਵੀਜ਼ਨਲ ਰੇਲਵੇ ਮੈਨੇਜਰ ਨੇ ਦੱਸਿਆ ਕਿ ਹਾਵੜਾ-ਚੇਨਈ ਮਾਰਗ ‘ਤੇ ਵਿਸ਼ਾਖਾਪਟਨਮ-ਪਲਾਸਾ ਪੈਸੰਜਰ ਟਰੇਨ ਅਤੇ ਵਿਸ਼ਾਖਾਪਟਨਮ-ਰਯਾਗੜਾ ਪੈਸੰਜਰ ਟਰੇਨ ਵਿਚਾਲੇ ਟੱਕਰ ਹੋ ਗਈ। ਹਾਦਸੇ ਵਿੱਚ ਤਿੰਨ ਡੱਬੇ ਨੁਕਸਾਨੇ ਗਏ। ਬਚਾਅ ਕਾਰਜ ਜਾਰੀ ਹੈ। ਸਥਾਨਕ ਪ੍ਰਸ਼ਾਸਨ ਅਤੇ ਐਨਡੀਆਰਐਫ ਨੂੰ ਸਹਾਇਤਾ ਅਤੇ ਐਂਬੂਲੈਂਸ ਲਈ ਸੂਚਿਤ ਕਰ ਦਿੱਤਾ ਗਿਆ ਹੈ। ਦੁਰਘਟਨਾ ਰਾਹਤ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ।
ਈਸਟ ਕੋਸਟ ਰੇਲਵੇ ਦੇ ਬੁਲਾਰੇ ਵਿਸ਼ਵਜੀਤ ਸਾਹੂ ਨੇ ਦੱਸਿਆ ਕਿ ਫਿਲਹਾਲ ਹਾਦਸੇ ਵਾਲੀ ਥਾਂ ‘ਤੇ ਰੇਲਵੇ ਟਰੈਕ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਰਾਹਤ ਅਤੇ ਬਚਾਅ ਕਾਰਜ ਖਤਮ ਹੋ ਗਏ ਹਨ। ਉਨ੍ਹਾਂ ਵੱਲੋਂ ਫਸੇ ਹੋਏ ਯਾਤਰੀਆਂ ਲਈ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਹੁਣ ਤੱਕ 18 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ, ਜਦਕਿ 22 ਟਰੇਨਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹੈ, ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ ਹੈ। ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੈਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ। ਫਿਲਹਾਲ ਸਥਿਤੀ ਕਾਬੂ ਹੇਠ ਹੈ।
ਇਹ ਵੀ ਪੜ੍ਹੋ: Bank Holidays: ਛੁੱਟੀਆਂ ਹੀ ਛੁੱਟੀਆਂ! ਅਗਲੇ ਮਹੀਨੇ 15 ਦਿਨ ਬੰਦ ਰਹਿਣਗੇ ਬੈਂਕ
– ACTION PUNJAB NEWS