Saturday, December 2, 2023
More

    Latest Posts

    ਮਨੀਸ਼ ਸਿਸੋਦੀਆ ਨੂੰ ਲੱਗਿਆ ਵੱਡਾ ਝਟਕਾ; ਸੁਪਰੀਮ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ / Big blow to Manish Sisodia The Supreme Court dismissed the bail petition | ਮੁੱਖ ਖਬਰਾਂ | ActionPunjab


    ਨਵੀਂ ਦਿੱਲੀ: ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਐਸਵੀਐਨ ਭੱਟੀ ਦੇ ਬੈਂਚ ਨੇ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ 336 ਕਰੋੜ ਰੁਪਏ ਦੀ ਮਨੀ ਟ੍ਰੇਲ ਸਾਬਤ ਹੋ ਚੁੱਕੀ ਹੈ। ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ 6 ਤੋਂ 8 ਮਹੀਨਿਆਂ ਵਿੱਚ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ।

    ਸੁਪਰੀਮ ਕੋਰਟ ਨੇ 17 ਅਕਤੂਬਰ ਨੂੰ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਪੂਰੀ ਹੋਣ ਤੋਂ ਬਾਅਦ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਉਦੋਂ ਸਿਸੋਦੀਆ ਦੇ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ਵਿੱਚ ਕਿਹਾ ਸੀ ਕਿ ਜਾਂਚ ਏਜੰਸੀ ਕੋਲ ਇਸ ਪੂਰੇ ਘਟਨਾਕ੍ਰਮ ਵਿੱਚ ਸਿਸੋਦੀਆ ਨਾਲ ਸਿੱਧੇ ਤੌਰ ’ਤੇ ਸਬੰਧਤ ਕੋਈ ਸਬੂਤ ਨਹੀਂ ਹੈ।

    ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ ਨੂੰ ਸਿਸੋਦੀਆ ਨੂੰ ਆਬਕਾਰੀ ਨੀਤੀ ‘ਘਪਲੇ’ ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਹਿਰਾਸਤ ਵਿੱਚ ਹਨ। ਸਿਸੋਦੀਆ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫ਼ਾ ਦੇ ਦਿੱਤਾ ਸੀ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.