Sunday, December 3, 2023
More

    Latest Posts

    ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ | ਪੰਜਾਬ | Action Punjab


    ਅੰਮ੍ਰਿਤਸਰ: ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ।

    ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ 1984 ਵਿਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਬੇਅਦਬੀ ਨੂੰ ਸਿੱਖ ਕੌਮ ਕਦੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਆਪਣਾ ਫ਼ਰਜ਼ ਨਿਭਾਇਆ। 

    ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸਕੱਤਰ ਪ੍ਰਤਾਪ ਸਿੰਘ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ। 

    – ACTION PUNJAB NEWS




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.