ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਦਰਿਆਈ ਪਾਣੀਆਂ, ਐੱਸ ਵਾਈ ਐਲ ਤੇ ਪੰਜਾਬ ਨੂੰ ਦਰਪੇਸ਼ ਹੋਰ ਪ੍ਰਮੁੱਖ ਮਸਲਿਆਂ ’ਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਾਂਝੀ ਰਣਨੀਤੀ ਤਿਆਰ ਕਰਨ ਵਾਸਤੇ ਸਰਬ ਪਾਰਟੀ ਮੀਟਿੰਗ ਦੀ ਪਹਿਲਕਦਮੀ ਕਰੇ।
ਇਸ ਮਾਮਲੇ ਵਿੱਚ ਮਤਾ ਬੁੱਧੀਜੀਵੀਆਂ, ਲੇਖਕਾਂ ਤੇ ਅਕਾਦਮਿਕ ਸ਼ਖਸੀਅਤਾਂ ਦੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਚੱਲੀ ਵਿਸ਼ੇਸ਼ 4 ਘੰਟੇ ਦੀ ਮੀਟਿੰਗ ਵਿੱਚ ਪਾਸ ਕੀਤਾ ਗਿਆ। ਮਤੇ ਵਿੱਚ ਕਿਹਾ ਗਿਆ ਕਿ ਸਿਆਸੀ ਪਾਰਟੀਆਂ ਖ਼ਾਸ ਤੌਰ ’ਤੇ ਪੰਥਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਘਰਸ਼ ਲਈ ਫਰਜ਼ ਦੀ ਪਾਬੰਦ ਹੈ।
ਜਿਨ੍ਹਾਂ ਨੇ ਸੈਸ਼ਨ ਵਿੱਚ ਭਾਗ ਲਿਆ ਉਨ੍ਹਾਂ ਵਿੱਚ ਡਾ. ਸੁੱਚਾ ਸਿੰਘ ਗਿੱਲ, ਪ੍ਰੋ. ਰਣਜੀਤ ਸਿੰਘ ਘੁੰਮਣ, ਡਾ. ਕੇਹਰ ਸਿੰਘ, ਡਾ. ਬਲਕਾਰ ਸਿੰਘ, ਡਾ. ਪਿਆਰੇ ਲਾਲ ਗਰਗ, ਪ੍ਰੋ. ਰੌਣਕੀ ਰਾਮ, ਡਾ. ਧਰਮਵੀਰ ਗਾਂਧੀ, ਸਰਦਾਰ ਗੁਰਦੇਵ ਸਿੰਘ ਬਰਾੜ, ਡਾ. ਗੁਰਦਰਸ਼ਨ ਸਿੰਘ ਢਿੱਲੋਂ, ਪ੍ਰੋ. ਮਨਜੀਤ ਸਿੰਘ ਤੇ ਡਾ. ਧਰਮਿੰਦਰ ਸਿੰਘ ਉੱਭਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਰਦਾਰ ਬਲਵਿੰਦਰ ਸਿੰਘ ਭੂੰਦੜ, ਸਰਦਾਰ ਬਿਕਰਮ ਸਿੰਘ ਮਜੀਠੀਆ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਸ਼ਾਮਲ ਸਨ।
– ACTION PUNJAB NEWS