Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੀ ਏ ਲੁਧਿਆਣਾ ਵਿਚ ਆਪਣੀ ਨਕਲੀ ਬਹਿਸ ਦੌਰਾਨ ਬਾਦਲ ਪਰਿਵਾਰ ਖਿਲਾਫ ਕੀਤੇ ਕੂੜ ਪ੍ਰਚਾਰ ਲਈ ਬਿਨਾਂ ਸ਼ਰਤ 10 ਦਿਨਾਂ ਦੇ ਅੰਦਰ-ਅੰਦਰ ਮੁਆਫੀ ਮੰਗਣ ਜਾਂ ਫਿਰ ਫੌਜਦਾਰੀ ਮਾਣਹਾਨੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੀ ਏ ਵੀ ਯੂ ਵਿਖੇ ਇਕ ਵਨ ਮੈਨ ਸ਼ੋਅ ਜਿਸਦਾ ਸਾਰੀ ਵਿਰੋਧੀ ਧਿਰ ਨੇ ਬਾਈਕਾਟ ਕੀਤਾ, ਦੌਰਾਨ ਮੁੱਖ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅਕਸ ਖਰਾਬ ਕਰਨ ਵਾਸਤੇ ਇਹ ਦਾਅਵਾ ਕੀਤਾ ਕਿ 1998 ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਹਰਿਆਣਾ ਦੇ ਬਾਲਾਸਰ ਵਿਚ ਬਾਦਲ ਫਾਰਮ ਤੱਕ ਨਹਿਰ ਲੁਆਉਣ ਲਈ ਭਾਖੜਾ ਮੇਨ ਲਾਈਨ ਨਹਿਰ ਦੀ ਉਚਾਈ ਉੱਚੀ ਚੁੱਕੀ।
1 ਨਵੰਬਰ ਨੂੰ ਆਪਣੇ ਰਚੇ ਡਰਾਮੇ ਤਹਿਤ ਨਲਾਇਕ, ਨਖਿੱਧ ਅਤੇ ਨਿਕੰਮੇ ਭਗਵੰਤ ਮਾਨ ਨੇ ਜੋ ਸਾਡੀ ਪਾਰਟੀ ਅਤੇ ਪਰਿਵਾਰ ਬਾਰੇ ਝੂਠ ਬੋਲੇ ਹਨ, ਉਸ ਸਭ ਲਈ ਜਾਂ ਤਾਂ 10 ਦਿਨਾਂ ਦੇ ਅੰਦਰ ਜਨਤਕ ਮੁਆਫ਼ੀ ਮੰਗੇ, ਨਹੀਂ ਤਾਂ ਮਾਣਹਾਨੀ ਲਈ ਫ਼ੌਜਦਾਰੀ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹੇ।
Puppet CM @BhagwantMann you uttered blatant malicious… pic.twitter.com/9WDSFXeqrC — Sukhbir Singh Badal (@officeofssbadal) November 3, 2023
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਦਾਅਵਾ ਸੱਚ ਤੋਂ ਕੋਹਾਂ ਦੂਰ ਹੈ। ਉਹਨਾਂ ਕਿਹਾ ਕਿ ਸ੍ਰੀ ਦੇਵੀ ਲਾਲ ਤਾਂ 1977 ਵਿਚ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਜਦੋਂ ਕਿ ਬਾਲਾਸਰ ਬ੍ਰਾਂਚ 12.3.1964 ਨੂੰ ਹੋਂਦ ਵਿਚ ਆਈ ਸੀ। ਉਹਨਾਂ ਕਿਹਾ ਕਿ ਬਾਲਾਸਰ ਬ੍ਰਾਂਚ ਬਾਣੀ ਬ੍ਰਾਂਚ ਦਾ ਹਿੱਸਾ ਹੈ ਜੋ ਅੱਗੇ ਭਾਖੜਾ ਨਹਿਰੀ ਪ੍ਰਣਾਲੀ ਦੀ ਪੰਜੋਆਣਾ ਪ੍ਰਣਾਲੀ ਦਾ ਹਿੱਸਾ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿੱਤੀ ਕਿ ਉਹ ਐਮਰਜੰਸੀ ਵੇਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਜੇਲ੍ਹ ਵਿਚ ਰਹਿੰਦਿਆਂ ਐਸ ਵਾਈ ਐਲ ਦੀ ਉਸਾਰੀ ਵਾਸਤੇ ਲਿਖੀ ਇਕ ਵੀ ਚਿੱਠੀ ਵਿਖਾਉਣ। ਉਹਨਾਂ ਕਿਹਾ ਕਿ ਇਹ ਸਰਦਾਰ ਬਾਦਲ ਦਾ ਅਕਸ ਖਰਾਬ ਕਰਨ ਦੀ ਸਾਜ਼ਿਸ਼ ਹੈ ਕਿਉਂਕਿ ਸਰਦਾਰ ਬਾਦਲ ਨੇ ਡੱਟ ਕੇ ਐਮਰਜੰਸੀ ਦਾ ਵਿਰੋਧ ਕੀਤਾ ਤੇ ਇਹ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਭਗਵੰਤ ਮਾਨ ਨੂੰ ਇਸ ਕੂੜ ਪ੍ਰਚਾਰ ਵਾਸਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ।
ਬਾਦਲ ਨੇ ਇਸੇ ਤਰੀਕੇ ਨੇ ਇਹ ਵੀ ਝੂਠ ਬੋਲਿਆ ਹੈ ਕਿ ਬਾਦਲ ਪਰਿਵਾਰ ਦੀਆਂ 62 ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਸਾਰੀਆਂ ਪ੍ਰਾਈਵੇਟ ਤੇ ਸਰਕਾਰੀ ਬੱਸਾਂ ਜਿਹਨਾਂ ਦੇ ਐਸਟੈਂਸ਼ਨ ਸਨ, ਉਹ ਸੁਪਰੀਮ ਕੋਰਟ ਨੇ ਰੱਦ ਕਰਨ ਦੇ ਹੁਕਮ ਦਿੱਤੇ ਸਨ।
– ACTION PUNJAB NEWS