Home ਪੰਜਾਬ ਪੰਜਾਬ ਪੁਲਿਸ ਦੀ ਗੈਂਗਸਟਰਾਂ ਨਾਲ ਹੋਈ ਮੁੱਠਭੇੜ, ਗੈਂਗਸਟਰ ਹੈਰੀ ਚੱਠਾ ਗੈਂਗ ਦੇ 7 ਮੈਂਬਰ ਗ੍ਰਿਫਤਾਰ | ਪੰਜਾਬ | Action Punjab

ਪੰਜਾਬ ਪੁਲਿਸ ਦੀ ਗੈਂਗਸਟਰਾਂ ਨਾਲ ਹੋਈ ਮੁੱਠਭੇੜ, ਗੈਂਗਸਟਰ ਹੈਰੀ ਚੱਠਾ ਗੈਂਗ ਦੇ 7 ਮੈਂਬਰ ਗ੍ਰਿਫਤਾਰ | ਪੰਜਾਬ | Action Punjab

0
ਪੰਜਾਬ ਪੁਲਿਸ ਦੀ ਗੈਂਗਸਟਰਾਂ ਨਾਲ ਹੋਈ ਮੁੱਠਭੇੜ, ਗੈਂਗਸਟਰ ਹੈਰੀ ਚੱਠਾ ਗੈਂਗ ਦੇ 7 ਮੈਂਬਰ ਗ੍ਰਿਫਤਾਰ | ਪੰਜਾਬ | Action Punjab

[ad_1]

Punjab News: ਗੁਰਦਾਸਪੁਰ ਅਧੀਨ ਪੈਂਦੇ ਬਟਾਲਾ ਵਿੱਚ ਪੰਜਾਬ ਪੁਲਿਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ ਹੈ। ਕਰਾਸ ਫਾਇਰਿੰਗ ਵਿੱਚ ਪੁਲਿਸ ਨੇ ਇੱਕ ਗੈਂਗਸਟਰ ਨੂੰ ਉਸ ਦੀ ਲੱਤ ਵਿੱਚ ਗੋਲੀ ਮਾਰ ਕੇ ਗ੍ਰਿਫਤਾਰ ਕਰ ਲਿਆ। ਉਸ ਦੇ ਛੇ ਹੋਰ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗਿਰੋਹ ਦਾ ਸਬੰਧ ਗੈਂਗਸਟਰ ਹੈਰੀ ਚੱਠਾ ਨਾਲ ਹੈ ਜੋ ਵਿਦੇਸ਼ ਵਿਚ ਬੈਠ ਕੇ ਉਸ ਦੇ ਕਹਿਣ ‘ਤੇ ਫਿਰੌਤੀ ਵਸੂਲਦਾ ਸੀ।

ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਪਹਿਲਾਂ ਹੀ ਹੈਰੀ ਚੱਠਾ ਦੇ ਗੈਂਗ ‘ਤੇ ਨਜ਼ਰ ਰੱਖ ਰਹੀ ਸੀ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ। ਪੁਲਿਸ ਨੇ ਸੂਚਨਾ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਦੋਂ ਪੁਲਿਸ ਮੁਲਜ਼ਮਾਂ ਤੱਕ ਪਹੁੰਚੀ ਤਾਂ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਸਵੈ-ਰੱਖਿਆ ਲਈ ਗੋਲੀਬਾਰੀ ਕਰਨੀ ਪਈ। ਇਸ ਦੌਰਾਨ ਗੋਲੀ ਮੁਲਜ਼ਮ ਦੀ ਲੱਤ ਵਿੱਚ ਲੱਗੀ।

ਗਿਰੋਹ ਨੂੰ ਪੈਸੇ ਅਤੇ ਹਥਿਆਰ ਮੁਹੱਈਆ ਕਰਵਾਉਣ ਵਾਲੇ ਵੀ ਫੜੇ ਗਏ

ਪੁਲਿਸ ਨੇ ਹੈਰੀ ਚੱਠਾ ਗੈਂਗ ਨੂੰ ਹਥਿਆਰ ਅਤੇ ਪੈਸੇ ਮੁਹੱਈਆ ਕਰਵਾਉਣ ਵਾਲੇ ਗਿਰੋਹ ਦੇ 6 ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਹੈ। ਹੈਰੀ ਚੱਠਾ ਵਿਦੇਸ਼ ‘ਚ ਬੈਠ ਕੇ ਇਸ ਗਿਰੋਹ ਨੂੰ ਫਿਰੌਤੀ ਦੇ ਆਰਡਰ ਦਿੰਦਾ ਸੀ। ਮੁਲਜ਼ਮਾਂ ਖ਼ਿਲਾਫ਼ ਥਾਣਾ ਬਟਾਲਾ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਜ਼ਖ਼ਮੀ ਮੁਲਜ਼ਮ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਹਥਿਆਰ ਵੀ ਬਰਾਮਦ ਕੀਤੇ ਹਨ

ਪੁਲਿਸ ਨੇ ਇਸ ਮਾਮਲੇ ‘ਚ ਵੱਖ-ਵੱਖ ਅਪਰਾਧਾਂ ‘ਚ ਵਰਤੇ ਗਏ 4 ਪਿਸਤੌਲ ਬਰਾਮਦ ਕੀਤੇ ਹਨ। ਇਨ੍ਹਾਂ ਤੋਂ ਇਲਾਵਾ ਪੁਲਿਸ ਨੇ 14 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਇਹ ਹਥਿਆਰ ਗਿਰੋਹ ਕੋਲ ਕਿੱਥੋਂ ਤੱਕ ਪਹੁੰਚੇ, ਇਸ ਬਾਰੇ ਵੀ ਜਾਣਕਾਰੀ ਲਈ ਜਾ ਰਹੀ ਹੈ।

– ACTION PUNJAB NEWS[ad_2]

LEAVE A REPLY

Please enter your comment!
Please enter your name here