ਬਠਿੰਡਾ: ਪਰਾਲੀ ਸਾੜਨ ਤੋਂ ਰੋਕਣ ਆਏ ਇੱਕ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਨੇ ਘੇਰ ਲਿਆ। ਕਿਸਾਨਾਂ ਨੇ ਪਹਿਲਾਂ ਬੰਧਕ ਬਣਾਏ ਸਰਕਾਰੀ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲਗਵਾਈ ਅਤੇ ਉਸ ਤੋਂ ਬਾਅਦ ਹੀ ਉਸ ਨੂੰ ਮੌਕੇ ਤੋਂ ਜਾਣ ਦਿੱਤਾ। ਕਿਸਾਨਾਂ ਨੇ ਸਾਰੀ ਘਟਨਾ ਦੀ ਵੀਡੀਓ ਬਣਾ ਕੇ ਵਾਇਰਲ ਵੀ ਕਰ ਦਿੱਤੀ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਦੀ ਇਸ ਹਰਕਤ ਲਈ ਨਿੰਦਾ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਪਰਚਾ ਦਰਜ ਕਰਨ ਨੂੰ ਕਿਹਾ ਹੈ।
ਇਸ ਘਟਨਾ ਖਫ਼ਾ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ, “ਪਿਆਰੇ ਪੰਜਾਬੀਓ ਆਹ ਕਿਹੜੇ ਰਾਹਾਂ ‘ਤੇ ਤੁਰ ਪਏ ?? .. ਸਰਕਾਰੀ ਕਰਮਚਾਰੀ ਪਰਾਲ਼ੀ ਨਾ ਜਲਾਉਣ ਦਾ ਸੰਦੇਸ਼ ਲੈ ਕੇ ਗਿਆ ਪਰ ਓਸੇ ਤੋਂ ਅੱਗ ਲਗਵਾਈ..ਹਵਾ ਨੂੰ ਗੁਰੂ ਸਾਹਿਬ ਜੀ ਨੇ ਗੁਰੂ ਦਾ ਦਰਜਾ ਦਿੱਤਾ .. ਅਸੀਂ ਇਸ ਦਰਜੇ ਨੂੰ ਬਰਬਾਦ ਕਰਨ ਲਈ ਆਪਣੇ ਹੱਥਾਂ ‘ਚ ਤੀਲੀਆਂ ਲੈ ਕੇ ਅਪਣੇ ਬੱਚਿਆਂ ਦੇ ਹਿੱਸੇ ਦੀ ਆਕਸੀਜਨ ਨੂੰ ਖਤਮ ਕਰਨ ਲੱਗੇ ਹਾਂ…ਪਰਚਾ ਦਰਜ ਹੋਣ ਲੱਗਾ ਹੈ…”
ਬਠਿੰਡਾ ਦੇ ਬੁਰਜ ਮਹਿਮਾ ਦੀ ਘਟਨਾ
ਇਹ ਘਟਨਾ ਬੁਰਜ ਮਹਿਮਾ ਨੇੜੇ ਪਿੰਡ ਨੇਹੀਆਂਵਾਲਾ ਦੀ ਦੱਸੀ ਜਾ ਰਹੀ ਹੈ। ਪੰਜਾਬ ਭਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਰੋਕਣ ਲਈ ਜ਼ਿਲ੍ਹਾ ਪੱਧਰੀ ਮੁਹਿੰਮ ਚਲਾਈ ਗਈ ਹੈ। ਇਸ ਤਹਿਤ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਡੀਸੀ ਦਫ਼ਤਰ ਦੀ ਟੀਮ ਪਿੰਡ ਨੇਹੀਆਂਵਾਲਾ ਪਹੁੰਚੀ ਸੀ। ਸਰਕਾਰੀ ਅਧਿਕਾਰੀ ਨੂੰ ਦੇਖ ਕੇ ਕਿਸਾਨ ਇਕੱਠੇ ਹੋ ਗਏ ਅਤੇ ਟੀਮ ਨੂੰ ਘੇਰ ਲਿਆ। ਇਸ ਤੋਂ ਬਾਅਦ ਕਿਸਾਨਾਂ ਨੇ ਅਧਿਕਾਰੀ ਅਤੇ ਟੀਮ ਨੂੰ ਜਾਣ ਨਹੀਂ ਦਿੱਤਾ।
ਪਰਾਲੀ ਨੂੰ ਅੱਗ ਲਾਉਣ ਲਈ ਪਾਇਆ ਦਬਾਅ
ਦਰਅਸਲ ਕਿਸਾਨ ਸਰਕਾਰ ਦੀਆਂ ਨੀਤੀਆਂ ਅਤੇ ਪਿਛਲੀ ਬਕਾਇਆ ਰਾਹਤ ਰਾਸ਼ੀ ਬਾਰੇ ਪੁੱਛਣ ਲੱਗ ਪਏ। ਆਪਣੇ ਆਪ ਨੂੰ ਘਿਰਿਆ ਦੇਖ ਕੇ ਟੀਮ ਨੇ ਉਥੋਂ ਜਾਣਾ ਚਾਹਿਆ ਪਰ ਕਿਸਾਨਾਂ ਨੇ ਉਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ। ਕਿਸਾਨਾਂ ਨੇ ਦਬਾਅ ਬਣਾ ਕੇ ਅਧਿਕਾਰੀ ਨੂੰ ਪਰਾਲੀ ਸਾੜਨ ਲਈ ਕਿਹਾ ਗਿਆ। ਆਪਣੇ ਆਪ ਨੂੰ ਘਿਰਿਆ ਦੇਖ ਅਧਿਕਾਰੀ ਨੂੰ ਝੁਕਣਾ ਪਿਆ ਅਤੇ ਕਿਸਾਨਾਂ ਤੋਂ ਮਾਚਿਸ ਦੀ ਤਿੱਲੀ ਲੈ ਆਪ ਹੀ ਪਰਾਲੀ ਨੂੰ ਅੱਗ ਲਗਾਉਣੀ ਪੈ ਗਈ। ਜਿਸਦੀ ਵੀਡੀਓ ਹੁਣ ਵਾਇਰਲ ਜਾ ਚੁਕੀ ਹੈ।
ਇਹ ਵੀ ਪੜ੍ਹੋ:
– ਗ੍ਰਿਫਤਾਰੀ ਦਾ ਨਾਟਕ ਉਰਫੀ ਜਾਵੇਦ ਨੂੰ ਪਿਆ ਮਹਿੰਗਾ, ਮੁੰਬਈ ਪੁਲਿਸ ਨੇ ਕੀਤੀ ਕਾਰਵਾਈ
– ਪੰਜਾਬ ਪੁਲਿਸ ਦੀ ਗੈਂਗਸਟਰਾਂ ਨਾਲ ਹੋਈ ਮੁੱਠਭੇੜ, ਗੈਂਗਸਟਰ ਹੈਰੀ ਚੱਠਾ ਗੈਂਗ ਦੇ 7 ਮੈਂਬਰ ਗ੍ਰਿਫਤਾਰ
– ਅੰਮ੍ਰਿਤਸਰ: ਨਿਹੰਗ ਬਾਣੇ ‘ਚ ਨਾਬਾਲਗ ਵੱਲੋਂ ਗੋਲਡਨ ਗੇਟ ਨੇੜੇ ਫ਼ਾਇਰ; ਗ੍ਰਿਫ਼ਤਾਰ
– ACTION PUNJAB NEWS