Parambans Singh Bunty Romana: ਮੁਹਾਲੀ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਦੱਸ ਦਈਏ ਕਿ ਇਸ ਸਮੇਂ ਪਰਬੰਸ ਸਿੰਘ ਬੰਟੀ ਰੋਮਾਣਾ ਰੋਪੜ ਜੇਲ੍ਹ ’ਚ ਬੰਦ ਸਨ। ਉਨ੍ਹਾਂ ਨੂੰ 26 ਅਕਤੂਬਰ ਨੂੰ ਵੀਡੀਓ ਸ਼ੇਅਰਿੰਗ ਮਾਮਲੇ ’ਚ ਗ੍ਰਿਫਤਾਰ ਕੀਤਾ ਗਿਆ ਸੀ।
ਮਿਲੀ ਜਾਣਕਾਰੀ ਮੁਤਾਬਿਕ ਬੰਟੀ ਰੋਮਾਣਾ ਅੱਜ ਕਰੀਬ ਸਾਢੇ 6 ਵਜੇ ਤੱਕ ਜੇਲ੍ਹ ਤੋਂ ਬਾਹਰ ਆਉਣਗੇ। ਦੱਸ ਦਈਏ ਕਿ ਬੰਟੀ ਰੋਮਾਣਾ ਫਰੀਦਕੋਟ ਤੋਂ ਅਕਾਲੀ ਦਲ ਦੇ ਉਮੀਦਵਾਰ ਰਹੇ ਹਨ।
ਕਾਬਿਲੇਗੌਰ ਹੈ ਕਿ ਬੰਟੀ ਰੋਮਾਣਾ ਨੇ ਇਕ ਪੰਜਾਬੀ ਗਾਇਕ ਦੀ ਵੀਡੀਓ ਸ਼ੇਅਰ ਕੀਤੀ ਸੀ, ਜਿਸ ‘ਤੇ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ। ਬੰਟੀ ਰੋਮਾਣਾ ਦੇ ਖਿਲ਼ਾਫ ਧਾਰਾ 468,469,500,ਤੇ 43,66 ਆਈਟੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਸਰਕਾਰੀ ਅਫ਼ਸਰ ਨਾਲ ਧੱਕੇ ਦੇ ਮਾਮਲੇ ‘ਚ ਕਿਸਾਨਾਂ ਨਾਲ ਖਫ਼ਾ ਹੋਏ CM ਮਾਨ; ਕਿਹਾ – ਕਰੋ ਪਰਚਾ ਦਰਜ
– ACTION PUNJAB NEWS