Sunday, December 3, 2023
More

  Latest Posts

  ਮੋਗਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, ਲਾੜੇ ਸਮੇਤ 4 ਦੀ ਹੋਈ ਮੌਕੇ ‘ਤੇ ਮੌਤ | ਪੰਜਾਬ | Action Punjab


  Punjab News: ਮੋਗਾ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਡੌਲੀ ਵਾਲੀ ਕਾਰ ‘ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਲੁਧਿਆਣਾ-ਫ਼ਿਰੋਜ਼ਪੁਰ ਮੁੱਖ ਸੜਕ ’ਤੇ ਅਜੀਤਵਾਲ ਨੇੜੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਸਾਰੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਜਾਣਕਾਰੀ ਪਰਿਵਾਰ ਨੂੰ ਵੀ ਦੇ ਦਿੱਤੀ ਗਈ ਹੈ।

  ਜਾਣਕਾਰੀ ਅਨੁਸਾਰ ਡੋਲੀ ਲੈ ਕੇ ਜਾ ਰਹੀ ਕਾਰ ਖੜ੍ਹੇ ਟਰੱਕ ਨਾਲ ਟਕਰਾ ਗਈ। ਮਰਨ ਵਾਲਿਆਂ ਵਿੱਚ ਲਾੜਾ ਵੀ ਸ਼ਾਮਲ ਹੈ। ਘਟਨਾ ‘ਚ ਜ਼ਖਮੀ ਹੋਏ ਤਿੰਨ ਹੋਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਦੱਸ ਦੇਈਏ ਕਿ ਡੋਲੀ ਵਾਲੀ ਕਾਰ ਅਬੋਹਰ ਤੋਂ ਆ ਰਹੀ ਸੀ। ਕਾਰ ਵਿਚ ਸਵਾਰ ਲੋਕਾਂ ਨੇ ਲੁਧਿਆਣਾ ਨੇੜੇ ਬੱਦੋਵਾਲ ਪਹੁੰਚ ਕੇ ਵਿਆਹ ਵਿਚ ਸ਼ਾਮਲ ਹੋਣਾ ਸੀ। ਪਰ ਐਤਵਾਰ ਸਵੇਰੇ 5 ਵਜੇ ਹਾਦਸਾ ਵਾਪਰ ਗਿਆ।

  ਘਟਨਾ ਦੀ ਜਾਂਚ ਲਈ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਅਨੁਸਾਰ ਹਾਦਸੇ ‘ਚ ਸੁਖਵਿੰਦਰ ਸਿੰਘ ਨਾਮੀ ਲਾੜੇ ਸਮੇਤ ਕਰੀਬ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਇੱਕ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਦਾ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਵੀ ਨਾਜ਼ੁਕ ਬਣੀ ਹੋਈ ਹੈ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਹਾਦਸਾ ਜ਼ਿਆਦਾ ਧੁੰਦ ਕਾਰਨ ਵਾਪਰਿਆ ਹੈ। ਮਾਰੀ ਗਈ ਲੜਕੀ ਦੀ ਉਮਰ ਕਰੀਬ 4 ਸਾਲ ਹੈ। ਇਕ ਜ਼ਖਮੀ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।


  actionpunjab
  Author: actionpunjab

  Latest Posts

  Don't Miss

  Stay in touch

  To be updated with all the latest news, offers and special announcements.