Wednesday, October 16, 2024
More

    Latest Posts

    ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਵੱਲੋਂ ਪੰਜਾਂ ਤਖਤਾਂ ‘ਤੇ ਕਰਵਾਈ ਗਈ ਅਰਦਾਸ/ Prayers offered by the mother of Bhai Amritpal Singh | ਮੁੱਖ ਖਬਰਾਂ | Action Punjab


    Punjab News: ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਸਾਥੀਆਂ ਦੀ ਰਿਹਾਈ ਲਈ ਪਰਿਵਾਰ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਸਮੇਤ ਪੰਜ ਤਖਤਾਂ ‘ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਪਾਠ ਦੇ ਭੋਗ ਤੋਂ ਬਾਅਦ 11 ਵਜੇ ਦੇ ਕਰੀਬ ਪੰਜਾਂ ਤਖਤਾਂ ‘ਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਅਤੇ ਸਾਥੀਆਂ ਦੀ ਰਿਹਾਈ ਲਈ ਅਰਦਾਸ ਵੀ ਕੀਤੀ ਗਈ। 

     ਦੱਸ ਦਈਏ ਕਿ ਬੀਤੇ ਦਿਨ ਯਾਨੀ ਕੱਲ ਅੰਮ੍ਰਿਤਪਾਲ ਸਿੰਘ ਦੀ ਮਾਤਾ ਨੇ ਸਿੱਖ ਸੰਗਤ ਅਤੇ ਸਿੱਖ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਲੋਕ ਵੱਧ ਤੋਂ ਵੱਧ ਇਸ ਅਰਦਾਸ ‘ਚ ਭਾਗ ਲੈਣ ਜਿਨ੍ਹਾਂ ਦੇ ਨੌਜਵਾਨ ਪੁੱਤਰ ਨਸ਼ਿਆਂ ਦੇ ਭੇਂਟ ਚੜ੍ਹ ਗਏ ਹਨ।   

    ਉਨ੍ਹਾਂ ਨੇ ਸਾਰੇ ਪਰਿਵਾਰਾਂ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਉਹ ਵੀ ਇਸ ਮੌਕੇ ‘ਤੇ ਜ਼ਰੂਰ ਪਹੁੰਚਣ ਜੋ ਅੰਮ੍ਰਿਤਪਾਲ ਨੂੰ ਪਿਆਰ ਕਰਦੇ ਹਨ ਤੇ ਜਿਨ੍ਹਾਂ ਨੂੰ ਲਗਦਾ ਹੈ ਕਿ ਅੰਮ੍ਰਿਤਪਾਲ ਸਹੀ ਕੰਮ ਕਰ ਰਿਹਾ ਹੈ। 

    ਇਹ ਸਾਰੇ ਵਿੱਚ ਪ੍ਰੋਗਰਾਮ ਕੱਲ ਅੰਮ੍ਰਿਤਪਾਲ ਸਿੰਘ ਦੇ ਮਾਤਾ ਅਤੇ ਹੋਰ ਸਾਥੀ ਬੰਦੀ ਸਿੰਘਾਂ ਦੇ ਪਰਿਵਾਰਾਂ ਦੀਆਂ ਬੀਬੀਆਂ ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਦੇ ਨੌਜਵਾਨ ਨਸ਼ਿਆਂ ਦੀ ਭੇਂਟ ਚੜ ਚੁੱਕੇ ਉਨਾਂ ਦੇ ਪਰਿਵਾਰਾਂ ਦੀਆਂ ਬੀਬੀਆਂ ਵੀ ਨੇ ਵੀ ਸ਼ਿਰਕਤ ਕੀਤੀ।

    ਇਹ ਵੀ ਪੜ੍ਹੋ: ਭਾਈ ਅੰਮ੍ਰਿਤਪਾਲ ਦੀ ਮਾਤਾ ਜੀ ਦਾ ਕੌਮ ਦੇ ਨਾਮ ਸੁਨੇਹਾ; 5 ਨਵੰਬਰ ਦੀ ਸਵੇਰੇ ਇਕੱਤਰ ਹੋਣ ਦੀ ਕੀਤੀ ਬੇਨਤੀ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.