Saturday, September 21, 2024
More

    Latest Posts

    Air India ਦੇ ਯਾਤਰੀ ਸਾਵਧਾਨ! 30 ਨਵੰਬਰ ਤੱਕ ਸਮੇਂ ਤੋਂ ਪਹਿਲਾਂ ਏਅਰਪੋਰਟ ਪਹੁੰਚੋ, ਸੁਰੱਖਿਆ ਦੇ ਸਖ਼ਤ ਪ੍ਰਬੰਧ, ਜਾਣੋ ਕਾਰਨ | ਦੇਸ਼- ਵਿਦੇਸ਼ | ActionPunjab


    Air India Flight Security Update: ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੇ ਹਵਾਈ ਅੱਡਿਆਂ ਤੋਂ ਯਾਤਰਾ ਕਰਨ ਵਾਲੇ ਏਅਰ ਇੰਡੀਆ ਦੇ ਯਾਤਰੀਆਂ ਲਈ ਅਹਿਮ ਖਬਰ ਹੈ। ਕਿਉਂਕਿ ਦੋਵਾਂ ਰਾਜਾਂ ਦੇ ਹਵਾਈ ਅੱਡਿਆਂ ‘ਤੇ ਦਾਖਲੇ ਨੂੰ ਲੈ ਕੇ ਨਵੇਂ ਨਿਯਮ ਲਾਗੂ ਹੋ ਗਏ ਹਨ। ਦਰਅਸਲ, ਦੋਵਾਂ ਰਾਜਾਂ ਵਿੱਚ ਹਵਾਈ ਅੱਡੇ ਵਿੱਚ ਦਾਖਲੇ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਸਬੰਧੀ ਸਰਕਾਰੀ ਹੁਕਮ ਵੀ ਲਾਗੂ ਹੋ ਗਏ ਹਨ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ। ਦਰਅਸਲ, ਪੰਜਾਬ-ਦਿੱਲੀ ਦੇ ਸਾਰੇ ਹਵਾਈ ਅੱਡਿਆਂ ਦੀ ਸੁਰੱਖਿਆ ਦੁੱਗਣੀ ਕਰ ਦਿੱਤੀ ਗਈ ਹੈ। ਇਹ ਕਦਮ SFJ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਦੀ ਧਮਕੀ ਤੋਂ ਬਾਅਦ ਚੁੱਕਿਆ ਗਿਆ ਹੈ।

    ਭਾਰਤ ਦੇ ਨਾਗਰਿਕ ਹਵਾਬਾਜ਼ੀ ਸੁਰੱਖਿਆ ਬਿਊਰੋ (BCAS) ਨੇ ਸੋਮਵਾਰ ਨੂੰ ਸਖ਼ਤ ਆਦੇਸ਼ ਜਾਰੀ ਕੀਤੇ। ਹੁਕਮਾਂ ਤਹਿਤ ਏਅਰ ਇੰਡੀਆ ਦੇ ਯਾਤਰੀਆਂ ਨੂੰ ਦਿੱਲੀ ਦੇ ਆਈਜੀਆਈ ਹਵਾਈ ਅੱਡੇ ਅਤੇ ਪੰਜਾਬ ਦੇ ਸਾਰੇ ਹਵਾਈ ਅੱਡਿਆਂ ‘ਤੇ ਨਵੇਂ ਐਂਟਰੀ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਯਾਤਰੀਆਂ ਨੂੰ 30 ਨਵੰਬਰ ਤੱਕ ਦੋਹਰੀ ਸੁਰੱਖਿਆ ਜਾਂਚ ਤੋਂ ਗੁਜ਼ਰਨਾ ਪਵੇਗਾ। ਹਾਲਾਂਕਿ ਇਸ ਨਾਲ ਯਾਤਰੀਆਂ ਦਾ ਕਾਫੀ ਸਮਾਂ ਬਰਬਾਦ ਹੋਵੇਗਾ ਪਰ ਸਰਕਾਰ ਨੇ ਇਹ ਫੈਸਲਾ ਪਾਬੰਦੀਸ਼ੁਦਾ ਸੰਗਠਨ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਿੱਤੀ ਧਮਕੀ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਲਿਆ ਹੈ। ਸਰਕਾਰ ਨੇ ਨਵੇਂ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਜੇਕਰ ਕੋਈ ਯਾਤਰੀ ਇਸ ਹੁਕਮ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ।

    ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਿਟੀ ਵੱਲੋਂ ਜਾਰੀ ਪੱਤਰ ਅਨੁਸਾਰ ਫਿਲਹਾਲ TAEP (ਟੈਂਪਰੇਰੀ ਏਅਰਪੋਰਟ ਐਂਟਰੀ ਪਾਸ) ‘ਤੇ ਪੂਰਨ ਪਾਬੰਦੀ ਰਹੇਗੀ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹੇਗਾ। TAEP ਇੱਕ ਕਿਸਮ ਦੀ ਟਿਕਟ ਹੈ ਜੋ ਹਵਾਈ ਅੱਡੇ ਦੇ ਆਲੇ-ਦੁਆਲੇ ਘੁੰਮਣ ਲਈ ਲਈ ਜਾਂਦੀ ਹੈ, ਪਰ ਹੁਣ ਇਹ ਉਪਲਬਧ ਨਹੀਂ ਹੋਵੇਗੀ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਪੰਨੂ ਨੇ ਬੀਤੇ ਸ਼ਨੀਵਾਰ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਯਾਤਰੀ 19 ਨਵੰਬਰ ਨੂੰ ਏਅਰ ਇੰਡੀਆ ਦਾ ਸਫਰ ਨਾ ਕਰਨ, ਤੁਹਾਡੀ ਜਾਨ ਨੂੰ ਖਤਰਾ ਹੋ ਸਕਦਾ ਹੈ। ਉਨ੍ਹਾਂ ਨੇ ਵੈਨਕੂਵਰ ਤੋਂ ਲੰਡਨ ਤੱਕ ਏਅਰਲਾਈਨ ਦੀ ਗਲੋਬਲ ਨਾਕਾਬੰਦੀ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਪੰਨੂ ਨੇ 19 ਨਵੰਬਰ ਨੂੰ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਦ ਕਰਨ ਦੀ ਧਮਕੀ ਵੀ ਦਿੱਤੀ ਸੀ। ਪੰਨੂ ਨੇ ਕਿਹਾ ਕਿ 19 ਨਵੰਬਰ ਉਹੀ ਦਿਨ ਹੈ, ਜਿਸ ਦਿਨ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਹੁੰਦਾ ਹੈ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.