Saturday, September 21, 2024
More

    Latest Posts

    SGPC General House Session Live Update: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ | ਮੁੱਖ ਖਬਰਾਂ | Action Punjab


    SGPC General House Session: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਜਰਨਲ ਇਜਲਾਸ ਹੈ। ਇਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ , ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ 11 ਅੰਤਰਿਮ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੜ ਤੋਂ ਐਡਵੋਕੈਟ ਹਰਜਿੰਦਰ ਸਿੰਘ ਧਾਮੀ ਨੂੰ ਐਸਜੀਪੀਸੀ ਦੇ ਪ੍ਰਧਾਨ ਦੇ ਅਹੁਦੇ ਦੇ ਲਈ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਹ ਐਲਾਨ ਕੀਤਾ ਗਿਆ ਹੈ। 

    ਦੱਸ ਦਈਏ ਕਿ ਪਿਛਲੀ ਵਾਰ 9 ਨਵੰਬਰ ਨੂੰ ਸਾਲਾਨਾ ਜਨਰਲ ਇਜਲਾਸ ਸੱਦਿਆ ਗਿਆ ਸੀ। ਇਸ ਦੌਰਾਨ ਐਡਵੋਕੇਟ ਧਾਮੀ ਨੂੰ 104 ਅਤੇ ਬੀਬੀ ਜਗੀਰ ਕੌਰ ਨੂੰ 42 ਵੋਟਾਂ ਹਾਸਿਲ ਹੋਈਆਂ ਸਨ ਜਿਸ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਮੁੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣ ਗਏ ਸਨ। ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੋਟਿੰਗ ਪ੍ਰਕਿਰਿਆ ਮੁਕੰਮਲ ਹੋਈ ਅਤੇ ਉਸ ਤੋਂ ਬਾਅਦ ਨਤੀਜੇ ਐਲਾਨੇ ਗਏ ਸੀ। 

    ਇਸ ਤੋਂ ਬਾਅਦ ਅਹੁਦੇਦਾਰਾਂ ਦੀ ਵੀ ਚੋਣ ਕੀਤੀ ਗਈ ਸੀ। ਜਿਸ ’ਚ ਅਵਤਾਰ ਸਿੰਘ ਫਤਿਹਗੜ੍ਹ ਸਾਹਿਬ ਜੂਨੀਅਰ ਮੀਤ ਪ੍ਰਧਾਨ ਚੁਣਿਆ ਗਿਆ। ਗੁਰਚਰਨ ਸਿੰਘ ਗਰੇਵਾਲ ਜਨਰਲ ਸਕੱਤਰ ਬਣਾਏ ਗਏ। ਬਲਦੇਵ ਸਿੰਘ ਕਾਇਮਪੁਰ ਸੀਨੀਅਰ ਮੀਤ ਪ੍ਰਧਾਨ ਚੁਣੇ ਗਏ ਸੀ।  

    ਕਾਬਿਲੇਗੌਰ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪਿਛਲੇ 25 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਹਨ। ਉਨ੍ਹਾਂ ਦੀ ਸਿੱਖ ਮਸਲਿਆਂ ‘ਤੇ ਚੰਗੀ ਪੱਕੜ ਹੈ। ਹਰਜਿੰਦਰ ਸਿੰਘ ਧਾਮੀ ਦਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਕਈ ਹੋਰ ਜਥੇਬੰਦੀਆਂ ਨਾਲ ਵੀ ਚੰਗਾ ਰਾਬਤਾ ਹੈ , ਇਸ ਕਰਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਤੋਂ ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਉਮੀਦਵਾਰ ਐਲਾਨਿਆ ਹੈ। 

    ਇਹ ਵੀ ਪੜ੍ਹੋ: ਭਾਈ ਰਾਜੋਆਣਾ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮੁੜ ਲਿਖਿਆ ਪੱਤਰ; ਕੀਤੀ ਇਹ ਮੰਗ…

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.