Sunday, December 3, 2023
More

  Latest Posts

  Tarn Taran Triple Murder: ਤਰਨਤਾਰਨ ’ਚ ਤੀਹਰਾ ਕਤਲਕਾਂਡ, ਘਰ ਵਿੱਚ 3 ਜੀਆਂ ਦਾ ਬੇਰਹਿਮੀ ਨਾਲ ਕਤਲ | ਮੁੱਖ ਖਬਰਾਂ | Action Punjab


  Tarn Taran Triple Murder: ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਨਜ਼ਦੀਕ ਤੁੰਗ ਵਿਖੇ ਤੀਹਰਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਪਤੀ ਪਤਨੀ ਅਤੇ ਭਰਜਾਈ ਦੀ ਅਣਪਛਾਤੇ ਵਿਅਕਤੀਆ ਵੱਲੋਂ ਕਤਲ ਕਰ ਦਿੱਤਾ ਗਿਆ। ਇਸ ਵਾਰਦਾਤ ਤੋਂ ਬਾਅਦ ਪੂਰੇ ਪਿੰਡ ’ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। 

  ਮਿਲੀ ਜਾਣਕਾਰੀ ਅਨੁਸਾਰ ਇਕਬਾਲ ਸਿੰਘ ਅਤੇ ਉਸ ਦੀ ਪਤਨੀ ਲਖਵਿੰਦਰ ਕੌਰ ਅਤੇ ਭਰਜਾਈ ਸੀਤਾ ਕੌਰ ਦੀ ਘਰ ਵਿਚ ਹੀ ਕਤਲ ਕੀਤਾ ਗਿਆ ਹੈ। ਦੱਸ ਦਈਏ ਕਿ ਇਨ੍ਹਾਂ ਤਿੰਨਾਂ ਦੀਆਂ ਲਾਸ਼ਾਂ ਘਰ ਵਿਚ ਹੀ ਵੱਖ-ਵੱਖ ਕਮਰਿਆਂ ਵਿਚ ਪਈਆਂ ਹੋਈਆਂ ਮਿਲੀਆਂ ਸਨ, ਜਿਨ੍ਹਾਂ ਦੇ ਹੱਥ ਪੈਰ ਬੰਨੇ ਹੋਏ ਸਨ।

  ਫਿਲਹਾਲ ਘਟਨਾ ਦੀ ਸੂਚਨਾ ਮਿਲਣ ‘ਤੇ ਡੀ. ਐਸ. ਪੀ. ਪੱਟੀ ਜਸਪਾਲ ਸਿੰਘ ਅਤੇ ਐਸ. ਐਚ. ਓ. ਹਰੀਕੇ ਕੇਵਲ ਸਿੰਘ ਮੌਕੇ ‘ਤੇ ਪਹੁੰਚੇ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

  ਇਹ ਵੀ ਪੜ੍ਹੋ: Earthquake in Punjab: ਅੱਧੀ ਰਾਤ ਨੂੰ ਪੰਜਾਬ ‘ਚ ਆਇਆ ਭੂਚਾਲ, ਸਹਿਮੇ ਲੋਕ

  – ACTION PUNJAB NEWS


  actionpunjab
  Author: actionpunjab

  Latest Posts

  Don't Miss

  Stay in touch

  To be updated with all the latest news, offers and special announcements.