PRTC Bus Strike In Punjab: ਪੰਜਾਬ ਭਰ ਵਿੱਚ ਪੀਆਰਟੀਸੀ, ਪਨਬੱਸ ਕੱਚੇ ਮੁਲਾਜ਼ਮ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਯੂਨੀਅਨ ਵੱਲੋਂ ਆਪਣੀ ਹੜਤਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸ ਤੋਂ ਬਾਅਦ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਕੁਝ ਰਾਹਤ ਮਿਲੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਦੇ ਚੱਲਦੇ ਬੀਤੇ ਦਿਨ ਆਉਣ ਵਾਲੇ ਤਿੰਨ ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਸੀ। ਪਰ ਦੇਰ ਰਾਤ ਉਨ੍ਹਾਂ ਵੱਲੋਂ ਆਪਣੀ ਹੜਤਾਲ ਨੂੰ ਮੁਲਤਵੀ ਕਰ ਦਿੱਤੀ।
ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਦੇ ਕੱਚੇ ਮੁਲਾਜ਼ਮਾਂ ਨੇ ਦੱਸਿਆ ਕਿ ਸਰਕਾਰ ਤਨਖ਼ਾਹ ’ਚ 5 ਫੀਸਦ ਵਾਧੇ ਦੇ ਲਈ ਮੰਨ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਆਪਣੀ ਤਿੰਨ ਦਿਨਾਂ ਦੀ ਹੜਤਾਲ ਮੁਲਤਵੀ ਕਰ ਦਿੱਤੀ। ਦੱਸ ਦਈਏ ਕਿ ਯੂਨੀਅਨ ਦੀ ਦੇਰ ਰਾਤ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ ਹੋਈ ਸੀ।
ਇਹ ਵੀ ਪੜ੍ਹੋ: SGPC Chief Election : ਐਡਵੋਕੈਟ ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ SGPC ਪ੍ਰਧਾਨ
– ACTION PUNJAB NEWS