ਲੁਧਿਆਣਾ: ਲੁਧਿਆਣਾ ਦੇ ਰੇਲਵੇ ਸਟੇਸ਼ਨ ‘ਤੇ ਬੀਤੇ ਕੱਲ ਤਿੰਨ ਮਹੀਨੇ ਦੇ ਬੱਚੇ ਦੀ ਚੋਰੀ ਦੇ ਮਾਮਲੇ ਵਿੱਚ ਲੁਧਿਆਣਾ ਜੀਆਰਪੀ ਪੁਲਿਸ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ ਪੁਲਿਸ ਨੇ ਆਰੋਪੀ ਪਤੀ ਪਤਨੀ ਨੂੰ ਕਪੂਰਥਲਾ ਨੇੜਿਓਂ ਕਾਬੂ ਕੀਤਾ ਹੈ ਜਿਸ ਨੂੰ ਲੈ ਕੇ ਐੱਸ.ਪੀ ਬਲਰਾਮ ਰਾਣਾ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਖੁਲਾਸਾ ਕੀਤਾ ਹੈ।
ਉੱਥੇ ਹੀ ਐੱਸ.ਪੀ ਬਲਰਾਮ ਰਾਣਾ ਨੇ ਕਿਹਾ ਕਿ ਬੀਤੇ ਕੱਲ ਤਿੰਨ ਮਹੀਨੇ ਦੇ ਬੱਚੇ ਦੀ ਚੋਰੀ ਦੇ ਮਾਮਲੇ ਵਿੱਚ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਤਾਂ ਉਨ੍ਹਾਂ ਨੇ ਤੁਰੰਤ ਹੀ ਟੀਮਾਂ ਦਾ ਗਠਨ ਕੀਤਾ ਅਤੇ ਬੱਸ ਸਟੈਂਡ ਸਮੇਤ ਜਲੰਧਰ ਬਾਈਪਾਸ ਤੋਂ ਇਲਾਵਾ ਵੱਖ-ਵੱਖ ਸੀਸੀਟੀਵੀ ਕੈਮਰਿਆਂ ਦੀ ਮਦਦ ਵੀ ਲਈ ਗਈ ਅਤੇ ਬੱਸ ਡੀਪੂ ਦੇ ਪ੍ਰਬੰਧਕਾਂ ਦਾ ਵੀ ਸਹਿਯੋਗ ਮਿਲਿਆ ਹੈ ਕਿਹਾ ਕਿ ਇਸ ਵਿੱਚ ਉਹਨਾਂ ਨੇ ਦੋ ਪਤੀ ਪਤਨੀ ਜਿਨਾਂ ਵੱਲੋਂ ਬੱਚਾ ਚੋਰੀ ਕੀਤਾ ਗਿਆ ਸੀ ਉਨ੍ਹਾਂ ਨੂੰ ਕਪੂਰਥਲਾ ਤੋਂ ਕਾਬੂ ਕੀਤਾ ਗਿਆ ਹੈ ਫਿਲਹਾਲ ਇਸ ਮਾਮਲੇ ਸਬੰਧੀ ਜਾਂਚ ਜਾਰੀ ਹੈ
– ACTION PUNJAB NEWS