Sunday, December 3, 2023
More

    Latest Posts

    Moosewala Father Emotional: ਸਿੱਧੂ ਮੂਸੇਵਾਲਾ ਦਾ ‘Watch Out’ ਗੀਤ ਸੁਣ ਭਾਵੁਕ ਪਿਤਾ, ਸੁਣੋ ਕੀ ਕਿਹਾ | ਮੁੱਖ ਖਬਰਾਂ | Action Punjab


    Moosewala Father Emotional:  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਹੋਰ ਦੀਵਾਲੀ ਮੌਕੇ ਨਵਾਂ ਗੀਤ ਵਾਚ ਆਊਟ ਰਿਲੀਜ਼ ਹੋਇਆ ਹੈ। ਜਿਸ ਨੂੰ ਉਨ੍ਹਾਂ ਦੇ ਪ੍ਰਸ਼ੰਸਕਾ ਵੱਲੋਂ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਪੰਜਾਬੀ ਗਾਇਕ ਸੁਭਦੀਪ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਨੇ ਅੱਜ ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ‘ਤੇ ਬੋਲਦਿਆਂ ਕਿਹਾ ਕਿ ਭਾਵੇਂ ਸਿੱਧੂ ਮੂਸੇਵਾਲੇ ਇਸ ਦੁਨੀਆਂ ਵਿੱਚ ਨਹੀਂ ਹੈ ਪਰ ਸਿੱਧੂ ਨੂੰ ਆਪਣੇ ਗੀਤਾਂ ਰਾਹੀਂ ਜਿਉਂਦਾ ਰੱਖਿਆ ਜਾਵੇਗਾ।

    ਉਨ੍ਹਾਂ ਕਿਹਾ ਕਿ ਅੱਜ ਦੀਵਾਲੀ ਦੇ ਤਿਉਹਾਰ ‘ਤੇ ਸਿੱਧੂ ਦੇ ਪ੍ਰਸ਼ੰਸਕਾਂ ਲਈ ਸਿੱਧੂ ਦਾ ਗੀਤ ਸਿੱਧੂ ਮੂਸੇ ਵਾਲਾ ਦੇ ਯੂਟਿਊਬ ਚੈਨਲ ‘ਤੇ ਅਪਲੋਡ ਕੀਤਾ ਗਿਆ ਹੈ, ਜੋ ਕਿ ਸਿੱਧੂ ਦੇ ਪ੍ਰਸ਼ੰਕਕਾ ਲਈ ਅਪਲੋਡ ਕੀਤਾ ਗਿਆ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਜੋ ਲੱਖਾਂ ਦੀ ਗਿਣਤੀ ‘ਚ ਪਹੁੰਚ ਚੁੱਕਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣੇ ਬੇਟੇ ਦੀ ਮੌਤ ਦਾ ਅਹਿਸਾਸ ਵੀ ਹੋਇਆ। ਸਿੱਧੂ ਮੂਸੇਵਾਲੇ ਦੇ ਪਿਤਾ ਨੇ ਕਿਹਾ ਕਿ ਇੰਨਾ ਸਮਾਂ ਬੀਤ ਜਾਣ ‘ਤੇ ਵੀ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ।

    ਉਨ੍ਹਾਂ ਸਿੱਧੂ ਦੇ ਪ੍ਰਸ਼ੰਸਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਰਿਵਾਰ ਦੇ ਨਾਲ ਦੁੱਖ ਦੀ ਘੜੀ ਵਿੱਚ ਲਗਾਤਾਰ ਖੜ੍ਹੇ ਹਨ, ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਸੋਸ਼ਲ ਮੀਡੀਆ ਨੂੰ ਸਕੈਨ ਕਰਨ ਵਿੱਚ ਰੁੱਝੇ ਰਹਿੰਦੇ ਹਨ ਤਾਂ ਉਹ ਪੰਜਾਬ ਦੇ ਹਾਲਾਤਾਂ ਅਤੇ ਗੈਂਗਸਟਰਾਂ ‘ਤੇ ਇੰਨੀ ਮਿਹਨਤ ਕਰਦੇ ਤਾਂ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਸਨ। ਪੰਜਾਬ ਵਿੱਚ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ।ਦਿਨ-ਦਿਹਾੜੇ ਕਤਲ ਕੀਤੇ ਜਾ ਰਹੇ ਹਨ ਅਤੇ ਫਿਰੌਤੀ ਮੰਗੀ ਜਾ ਰਹੀ ਹੈ।

    ਉਨ੍ਹਾਂ ਕਿਹਾ ਕਿ ਉਹ ਮਾਨਯੋਗ ਹਾਈਕੋਰਟ ਵੱਲੋਂ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚ ਹੋਈ ਇੰਟਰਵਿਊ ਸਬੰਧੀ ਲਏ ਗਏ ਨੋਟਿਸ ਦਾ ਸੁਆਗਤ ਕਰਦੇ ਹਨ ਕਿਉਂਕਿ ਜੋ ਕੰਮ ਸਰਕਾਰ ਨੇ ਸਮਾਂ ਰਹਿੰਦਿਆਂ ਕਰਨਾ ਸੀ, ਉਹ ਹੁਣ ਅਦਾਲਤ ਵੱਲੋਂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਇਸ ਬਾਰੇ ਪੂਰੀ ਤਰ੍ਹਾਂ ਫਿਕਰਮੰਦ ਹਨ। ਉਨ੍ਹਾਂ ਕਿਹਾ ਕਿ ਗੈਂਗਸਟਰ ਬਿਨਾਂ ਕਿਸੇ ਡਰ ਦੇ ਲੋਕਾਂ ਦਾ ਕਤਲ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਇੱਕ ਪੁਲਿਸ ਮੁਲਾਜ਼ਮ ਨੂੰ ਸ਼ਰੇਆਮ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।

    ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਗੋਲੀਆਂ ਚਲਾ ਕੇ ਲੋਕਾਂ ਨੂੰ ਮਾਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਸਰਕਾਰ ਇਸ ਨੂੰ ਰੋਕਣ ਵਿੱਚ ਅਸਮਰਥ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਹਰ ਸੰਭਵ ਯਤਨ ਕਰਨਗੇ ਅਤੇ ਆਪਣਾ ਸੰਘਰਸ਼ ਜਾਰੀ ਰੱਖਣਗੇ।

    ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ Watch Out’ ਹੋਇਆ ਰਿਲੀਜ਼, ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ ‘ਤੇ ਉਪਲੱਬਧ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.