Sunday, December 3, 2023
More

    Latest Posts

    Bathinda Sacrilege Case: ਬਠਿੰਡਾ ਦੇ ਪਿੰਡ ਦਾਨ ਸਿੰਘ ਵਿਖ਼ੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ, 3 ਵਿਅਕਤੀਆਂ ਖਿਲਾਫ ਮਾਮਲਾ ਦਰਜ | ਮੁੱਖ ਖਬਰਾਂ | Action Punjab


    ਬਠਿੰਡਾ: ਦੀਵਾਲੀ ਮੌਕੇ ਜ਼ਿਲ੍ਹਾਂ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਇੱਕ ਡੇਰੇ  ਵਿੱਚ  ਗੁਟਕਾ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ 3 ਵਿਕਤੀਆਂ ’ਤੇ ਮਾਮਲਾ ਦਰਜ ਕੀਤਾ ਹੈ।  

    ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾਨ ਸਿੰਘ ਵਾਲਾ ਵਿੱਚ ਭਾਈ ਬਖਤੌਰ ਦਾਸ ਦੇ ਡੇਰੇ ਵਿੱਚ ਪਿੰਡ ਦੇ ਸੰਧੂ ਪਰਿਵਾਰ ਵੱਲੋਂ ਕੌਤਰੀ ਮੌਕੇ ਅਖੰਡ ਪਾਠ ਕਰਵਾਏ ਜਾ ਰਹੇ ਸਨ  ਮਹੁੰਤ ਬਖਤੌਰ ਦਾਸ ਡੇਰੇ ਵਿਚ ਪਾਠ ਮੌਕੇ ਰੌਲ ਲਾਉਣ ਮੌਕੇ ਪਾਠੀਆਂ ਵੱਲੋਂ ਦਾਰੂ ਪੀ ਕੇ ਰੌਲ ਤੇ ਬੈਠਣ ਦਾ ਮਾਮਲਾ ਸਾਹਮਣੇ ਆਉਣ ’ਤੇ ਮਾਮਲਾ ਦਰਜ ਕੀਤਾ ਗਿਆ।  

    ਇਸ ਤੋਂ ਇਲਾਵਾ ਜਦੋਂ ਉਕਤ ਪਰਿਵਾਰ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਏ 5 ਪਿਆਰਿਆਂ  ਦੀ ਹਾਜ਼ਰੀ ਵਿੱਚ ਡੇਰੇ ਦੀ ਤਲਾਸ਼ੀ ਲਈ ਗਈ ਤਾਂ ਡੇਰੇ ਦੇ ਕਮਰੇ ਵਿੱਚ ਪਏ ਇਕ ਟਰੰਕ ਵਿੱਚੋਂ ਪਾੜੇ ਹੋਏ ਗੁਟਕਾ ਸਾਹਿਬ ਬਰਾਮਦ ਕੀਤੇ ਗਏ ਜਿਨ੍ਹਾਂ ਉਪਰ ਜੁੱਤੀਆਂ ਰੱਖੀਆਂ ਹੋਈਆਂ ਸਨ। 

    ਜਿਸ ’ਤੇ ਥਾਣਾ ਨੇਹੀਆਂ ਵਾਲਾ ਦੇ ਪੁਲਿਸ ਨੇ ਕਾਰਵਾਈ ਕਰਦੇ ਡੇਰੇ ਦੇ ਮਹੁੰਤ ਬਖਤੌਰ ਦਾਸ, ਪਾਠੀ ਬਿੱਟੂ ਸਿੰਘ ਅਬਲੂ ਅਤੇ ਇੱਕ ਹੋਰ ਪਾਠੀ ਜੋ ਕਿ ਧੂਰੀ ਦਾ ਰਹਿਣ ਵਾਲਾ ਹੈ ਪੁਲਿਸ ਨੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਇੱਕ ਫਰਾਰ ਹੈ।  

    ਰਿਪੋਰਟਰ ਮੁਨੀਸ਼ ਗਰਗ ਦੇ ਸਹਿਯੋਗ ਨਾਲ

    ਇਹ ਵੀ ਪੜ੍ਹੋ: Uttarkashi Landslide: ਉੱਤਰਕਾਸ਼ੀ ‘ਚ ਯਮੁਨੋਤਰੀ NH ‘ਤੇ ਨਿਰਮਾਣ ਅਧੀਨ ਸੁਰੰਗ ‘ਚ ਜ਼ਮੀਨ ਖਿਸਕੀ, 36 ਤੋਂ ਵੱਧ ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.