Saturday, December 9, 2023
More

    Latest Posts

    Children Day 2023: ਬਾਲ ਦਿਵਸ ਕਦੋ ਅਤੇ ਕਿਸ ਦੀ ਯਾਦ ‘ਚ ਮਨਾਇਆ ਜਾਂਦਾ ਹੈ, ਜਾਣੋ ਇੱਥੇ | ਦੇਸ਼ | ActionPunjab


    Children Day 2023: ਜਿਵੇ ਤੁਸੀਂ ਜਾਣਦੇ ਹੋ ਕਿ ਬਾਲ ਦਿਵਸ ਨੂੰ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ‘ਤੇ ਮਨਾਇਆ ਜਾਂਦਾ ਹੈ। ਅਜਿਹੇ ‘ਚ ਅਕਸਰ ਕਿਹਾ ਜਾਂਦਾ ਹੈ ਕਿ ਜੇਕਰ ਤੁਸੀਂ ਬੱਚਿਆਂ ਨੂੰ ਅੱਠ ਘੰਟੇ ਪੜ੍ਹਨ ਲਈ ਕਹਿੰਦੇ ਹੋ ਤੇ ਤੁਹਾਨੂੰ ਉਨ੍ਹਾਂ ਨੂੰ ਦੋ ਘੰਟੇ ਖੇਡਣ ਲਈ ਵੀ ਕਹਿਣਾ ਚਾਹੀਦਾ ਹੈ, ਤਾਂ ਜੋ ਉਨ੍ਹਾਂ ਦਾ ਮਨ ਤਰੋਤਾਜ਼ਾ ਰਹੇ। 

    ਇਸ ਦੇ ਨਾਲ ਹੀ ਬੱਚਿਆਂ ਨੂੰ ਵਿਸ਼ੇਸ਼ ਮਹਿਸੂਸ ਕਰਨ ਲਈ, ਸਾਡੇ ਦੇਸ਼ ਵਿੱਚ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦਾ ਮਹੱਤਵ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ, ਉਨ੍ਹਾਂ ਦੀ ਦੇਖਭਾਲ ਕਰਨਾ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਦੇਣਾ ਹੈ। ਇਸ ਦਿਨ ਸਕੂਲਾਂ ਵਿੱਚ ਬੱਚਿਆਂ ਲਈ ਗੀਤ, ਸੰਗੀਤ ਅਤੇ ਖੇਡਾਂ ਕਰਵਾਈਆਂ ਜਾਂਦੀਆਂ ਹਨ ਅਤੇ ਬੱਚਿਆਂ ਨੂੰ ਤੋਹਫ਼ੇ ਵੀ ਦਿੱਤੇ ਜਾਂਦੇ ਹਨ।

    ਕਦੋਂ ਮਨਾਇਆ ਜਾਂਦਾ ਹੈ ਬਾਲ ਦਿਵਸ  

    ਜਿਵੇ ਕਿ ਤੁਹਾਨੂੰ ਪਤਾ ਹੀ ਹੈ ਕਿ ਬਚੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਨੂੰ ‘ਚਾਚਾ ਨਹਿਰੂ’ ਕਹਿੰਦੇ ਹਨ। ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਬੱਚੇ ਕਿਸੇ ਵੀ ਸਮਾਜ ਦੀ ਮੂਲ ਨੀਂਹ ਹੁੰਦੇ ਹਨ, ਇਸ ਲਈ ਉਨ੍ਹਾਂ ਦਾ ਪਾਲਣ ਪੋਸ਼ਣ ਢੁਕਵੇਂ ਮਾਹੌਲ ‘ਚ ਹੋਣਾ ਚਾਹੀਦਾ ਹੈ। ਇਸ ਤੋਂ ਬਾਅਦ ਹਰ ਸਾਲ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਦੀ ਯਾਦ ਵਿੱਚ ਹਰ ਸਾਲ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਣ ਲੱਗਾ।

    14 ਨਵੰਬਰ ਨੂੰ ਬਾਲ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ : 

    ਪੰਡਿਤ ਜਵਾਹਰ ਲਾਲ ਨਹਿਰੂ ਦੀ ਮੌਤ 27 ਮਈ 2023 ਨੂੰ ਹੋਈ ਸੀ। ਉਸੇ ਸਾਲ ਉਨ੍ਹਾਂ ਦੇ ਜਨਮ ਦਿਨ ਨੂੰ 14 ਨਵੰਬਰ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ। ਉਸ ਦਿਨ ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਸੰਸਦ ਵਿੱਚ ਸਰਬਸੰਮਤੀ ਨਾਲ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਇਸ ਦਿਨ ਨੂੰ ਮਨਾਇਆ ਜਾ ਰਿਹਾ ਹੈ।

    ਬਾਲ ਦਿਵਸ ਮਨਾਉਣ ਦੀ ਮਹੱਤਤਾ :

    ਜਿਵੇ ਕਿ ਤੁਹਾਨੂੰ ਦੱਸਿਆ ਹੀ ਹੈ ਕਿ ਬਾਲ ਦਿਵਸ ਪੰਡਿਤ ਨਹਿਰੂ ਜਨਮ ਦਿਨ ਦੀ ਯਾਦ ਵਜੋਂ ਮਨਾਇਆ ਜਾਂਦਾ ਹੈ ਇਸ ਦਿਨ ਦੀ ਮਹੱਤਤਾ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ, ਉਨ੍ਹਾਂ ਦੀ ਦੇਖਭਾਲ ਕਰਨਾ ਅਤੇ ਉਨ੍ਹਾਂ ਨੂੰ ਚੰਗੀ ਸਿੱਖਿਆ ਦੇਣਾ ਹੈ।

    ਜਵਾਹਰ ਲਾਲ ਨਹਿਰੂ ਬਣੇ ਸੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ : 

    ਜਿਵੇ ਕਿ ਤੁਸੀਂ ਜਾਣਦੇ ਹੋ ਕਿ ਪੰਡਿਤ ਜਵਾਹਰ ਲਾਲ ਨਹਿਰੂ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹਨ ਉਨ੍ਹਾਂ ਦਾ ਜਨਮ 14 ਨਵੰਬਰ, 1889 ਨੂੰ ਇਲਾਹਾਬਾਦ, ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਉਨ੍ਹਾਂ ਦੀ ਮਾਤਾ ਦਾ ਨਾਂ ਸਵਰੂਪਾਣੀ ਨਹਿਰੂ ਅਤੇ ਪਿਤਾ ਦਾ ਨਾਂ ਮੋਤੀ ਲਾਲ ਨਹਿਰੂ ਸੀ। ਪੰਡਿਤ ਮੋਤੀਲਾਲ ਪੇਸ਼ੇ ਤੋਂ ਬੈਰਿਸਟਰ ਸਨ। ਇਸ ਦੇ ਨਾਲ ਹੀ ਪੰਡਿਤ ਨਹਿਰੂ ਦੀ ਪਤਨੀ ਦਾ ਨਾਂ ਕਮਲਾ ਨਹਿਰੂ ਸੀ। ਉਨ੍ਹਾਂ ਦੀ ਇੱਕ ਧੀ, ਇੰਦਰਾ ਗਾਂਧੀ ਸੀ, ਜੋ ਲਾਲ ਬਹਾਦੁਰ ਸ਼ਾਸਤਰੀ ਦੀ ਉੱਤਰਾਧਿਕਾਰੀ ਬਣੀ ਅਤੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਸੀ।

    ਉਨ੍ਹਾਂ ਨੂੰ ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਬਸੰਮਤੀ ਨਾਲ ਦੇਸ਼ ਦਾ ਪ੍ਰਧਾਨ ਮੰਤਰੀ ਚੁਣਿਆ ਗਿਆ। ਉਨ੍ਹਾਂ ਨੇ ਲੰਬੇ ਸਮੇ ਤੱਕ ਦੇਸ਼ ਦੀ ਸੇਵਾ ਕੀਤੀ। ਅਤੇ ਉਨ੍ਹਾਂ ਨੂੰ ਪੂਰੇ ਵਿਸ਼ਵ ‘ਚ ਮਜ਼ਬੂਤ ​​ਨੇਤਾ ਕਿਹਾ ਜਾਂਦਾ ਸੀ। ਇਸ ਲਈ ਉਨ੍ਹਾਂ ਦੇ ਜਨਮ ਦਿਨ ਦੀ ਯਾਦ ‘ਚ ‘ਤੇ ਹਰ ਸਾਲ ਬਾਲ ਦਿਵਸ ਮਨਾਇਆ ਜਾਂਦਾ ਹੈ।

    -ਲੇਖਕ ਸਚਿਨ ਜਿੰਦਲ ਦੇ ਸਹਿਯੋਗ ਨਾਲ

    ਇਙ ਵੀ ਪੜ੍ਹੋ: Raymond Group ਦੇ ਚੇਅਰਮੈਨ ਤੇ ਉਨ੍ਹਾਂ ਦੀ ਪਤਨੀ ਨੇ ਵੱਖ ਹੋਣ ਦਾ ਕੀਤਾ ਐਲਾਨ

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.