Khanna Road Accident: ਖੰਨਾ ’ਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਦਰਦਨਾਕ ਹਾਦਸੇ ’ਚ ਦੋ ਨੌਜਵਾਨਾਂ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਖੰਨਾ ’ਚ ਚੰਡੀਗੜ੍ਹ ਰੋਡ ‘ਤੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ ਹੋ ਗਈ। ਜਿਸ ’ਚ ਦੋ ਚਚੇਰੇ ਭਰਾਵਾਂ ਦੀ ਮੌਤ ਹੋ ਗਈ ਜਦਕਿ ਤੀਜਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਤਿੰਨ ਨੌਜਵਾਨ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ।
ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਰੋਹਿਤ ਉਰਫ ਗੋਲੂ ਉਮਰ 20 ਸਾਲ ਅਤੇ ਨਵੀ ਉਰਫ ਗਿੰਨੂ ਉਮਰ 19 ਸਾਲ ਦੋਵੇਂ ਵਾਸੀ ਲੁਹਾਰੀ ਕਲਾਂ ਵਜੋਂ ਹੋਈ। ਇਹਨਾਂ ਦਾ ਸਾਥੀ ਹਰਪ੍ਰੀਤ ਸਿੰਘ ਵਾਸੀ ਰਾਮਪੁਰ ਕਲੇਰਾਂ ਗੰਭੀਰ ਜ਼ਖ਼ਮੀ ਹੈ।
ਮਿਲੀ ਜਾਣਕਾਰੀ ਮੁਤਾਬਿਕ ਤਿੰਨੇ ਨੌਜਵਾਨ ਦੋਰਾਹਾ ਵਿਖੇ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸੀ। ਇਹ ਹਾਦਸਾ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਪੈਟਰੋਲ ਪੰਪ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਕਾਬਿਲੇਗੌਰ ਹੈ ਕਿ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸੜਕ ਹਾਦਸਿਆਂ ਵਿੱਚ ਪੰਜਾਬ ਦੇਸ਼ ਭਰ ਵਿੱਚ ਤੀਜੇ ਨੰਬਰ ’ਤੇ ਹੈ। ਪੰਜਾਬ ਵਿੱਚ ਮੌਤ ਦਰ 77.5 ਫੀਸਦੀ ਹੈ, ਜਦੋਂ ਕਿ ਰਾਸ਼ਟਰੀ ਔਸਤ ਮੌਤ ਦਰ 28 ਫੀਸਦੀ ਹੈ। ਮਿਜ਼ੋਰਮ ਵਿੱਚ ਸਭ ਤੋਂ ਵੱਧ ਮੌਤ ਦਰ (85 ਫੀਸਦ) ਹੈ ਅਤੇ ਉਸ ਤੋਂ ਬਾਅਦ ਬਿਹਾਰ (82.4 ਫੀਸਦ) ਹੈ।
ਰਿਪੋਰਟਰ ਗੁਰਦੀਪ ਸਿੰਘ ਦੇ ਸਹਿਯੋਗ ਨਾਲ
ਇਹ ਵੀ ਪੜ੍ਹੋ: ਲੁਧਿਆਣਾ ਵਿੱਚ ਕੱਪੜਾ ਕਾਰੋਬਾਰੀ ਨੂੰ ਪਹਿਲਾ ਕੀਤਾ ਅਗਵਾ, ਫਿਰ ਮਾਰੀ ਗੋਲੀ
– ACTION PUNJAB NEWS