SGPC Meeting : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਨਵੀਂ ਬਣੀ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕਰੀਬ 12 ਵਜੇ ਸ਼ੁਰੂ ਹੋਵੇਗੀ। ਹਾਲ ਹੀ ਵਿੱਚ ਹੋਈਆਂ ਸ਼੍ਰੋਮਣੀ ਕਮੇਟੀ ਚੋਣਾਂ ਤੋਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ ਨਵੀਂ ਕਾਰਜਕਾਰਨੀ ਦੇ ਮੈਂਬਰ ਸਿੱਖਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ। ਤੀਜੀ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਦੀ ਪ੍ਰਧਾਨਗੀ ਕਰਨ ਜਾ ਰਹੇ ਹਨ।
ਇਸ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬੰਦੀ ਸਿੱਖਾਂ ਦੀ ਰਿਹਾਈ ਲਈ ਚੱਲ ਰਹੀ ਯੋਜਨਾ ਬਾਰੇ ਚਰਚਾ ਕੀਤੀ ਜਾ ਸਕਦੀ ਹੈ। ਹਾਲ ਹੀ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਹਾਲ ਹੀ ਵਿੱਚ ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਲਈ ਜਥੇਬੰਦਕ ਉਪਰਾਲੇ ਕਰਨ ਦਾ ਫੈਸਲਾ ਕੀਤਾ ਸੀ।
– ACTION PUNJAB NEWS