Saturday, September 21, 2024
More

    Latest Posts

    ਸੁਲਤਾਨਪੁਰ ਲੋਧੀ ‘ਚ ਨਿਹੰਗਾਂ ਤੇ ਪੁਲਿਸ ਵਿਚਾਲੇ ਹਿੰਸਕ ਖੂਨੀ ਝੜਪ, ਗੋਲੀਬਾਰੀ ‘ਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ, 3 ਜ਼ਖ਼ਮੀ | ਮੁੱਖ ਖਬਰਾਂ | Action Punjab


    ਕਪੂਰਥਲਾ : ਸੁਲਤਾਨਪੁਰ ਲੋਧੀ ‘ਚ ਪੁਲਿਸ ਅਤੇ ਨਿਹੰਗਾਂ ਵਿਚਾਲੇ ਜ਼ਬਰਦਸਤ ਖੂਨੀ ਝੜਪ ਦਾ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਇਸ ਹੱਦ ਤੱਕ ਵਿਗੜ ਗਿਆ ਕਿ ਦੋਵੇਂ ਪਾਸੇ ਤੋਂ ਗੋਲੀਬਾਰੀ ਸ਼ੁਰੂ ਹੋ ਗਈ। ਜਿਸ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਅਤੇ 3 ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। 

    ਗੁਰਦੁਆਰੇ ਦੀ ਸੇਵਾ ਸੰਭਾਲ ਨੂੰ ਲੈਕੇ ਛਿੜਿਆ ਵਿਵਾਦ
    ਪੁਲਿਸ ਮੁਤਾਬਕ ਇਹ ਝੜਪ ਗੁਰਦੁਆਰੇ ਦੀ ਸੇਵਾ ਸੰਭਾਲ ‘ਤੇ ਆਪਣਾ ਅਧਿਕਾਰ ਜਤਾਉਣ ਨੂੰ ਲੈਕੇ ਸ਼ੁਰੂ ਹੋਈ ਸੀ। ਦੱਸਿਆ ਜਾ ਰਿਹਾ ਕਿ ਬਾਬਾ ਬੁੱਢਾ ਦੱਲ ਤੋਂ ਵਰਸਾਏ ਬਾਬਾ ਮਾਨ ਸਿੰਘ ਜਥੇਬੰਦੀ ਅਤੇ ਬਾਬਾ ਬਲਬੀਰ ਸਿੰਘ ਜਥੇਬੰਦੀ ਵਿਚਾਲੇ ਪਹਿਲਾਂ ਸੇਵਾ ਸੰਭਾਲ ਨੂੰ ਲੈ ਕੇ ਇਹ ਝਗੜਾ ਸ਼ੁਰੂ ਹੋਇਆ।

    ਪੁਲਿਸ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਗੁਰਦੁਆਰਾ ਅਕਾਲ ਬੁੰਗਾ ਦੀ ਪਿਛਲੇ ਲੰਬੇ ਸਮੇਂ ਤੋਂ ਸੇਵਾ ਸੰਭਾਲ ਬਾਬਾ ਬਲਬੀਰ ਸਿੰਘ ਨੇ ਸਾਂਭੀ ਹੋਈ ਸੀ। 

    ਬਾਬਾ ਬਲਬੀਰ ਸਿੰਘ ਜਥੇਬੰਦੀ ਨੇ ਪੁਲਿਸ ਨੂੰ ਦੱਸਿਆ ਕਿ ਬਾਬਾ ਮਾਨ ਸਿੰਘ ਜਥੇਬੰਦੀ ਦੇ ਕੁਝ ਸਿੰਘ  ਪਹਿਲਾਂ 21 ਨਵੰਬਰ ਨੂੰ ਗੁਰੂ ਘਰ ਦਾਖਲ ਹੋਏ ਅਤੇ ਬਾਅਦ ਵਿੱਚ ਉਥੇ ਦੇ ਹੀ ਕੁਝ ਸੇਵਾਦਾਰਾਂ ਨੂੰ ਬੰਧਕ ਬਣਾ ਲਿਆ। ਜਿਸ ਮਗਰੋਂ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਮਾਮਲਾ ਸਰਜ ਕਰ ਲਿਆ ਗਿਆ। 

    ਇਸ ਦੇ ਨਾਲ ਹੀ ਬਾਬਾ ਮਾਨ ਸਿੰਘ ਉੱਤੇ ਬਾਬਾ ਬਲਬੀਰ ਸਿੰਘ ਦੀਆਂ ਕੁਝ ਹੋਰ ਥਾਵਾਂ ‘ਤੇ ਵੀ ਜ਼ਬਰਦਸਤੀ ਦਾਖ਼ਲ ਹੋਣ ਦੇ ਇਲਜ਼ਾਮ ਲਾਏ ਗਏ, ਜਿਸ ਅਧੀਨ 22 ਨਵੰਬਰ ਨੂੰ ਇੱਕ ਹੋਰ ਮਾਮਲਾ ਦਰਜ ਕਰ ਲਿਆ ਗਿਆ। 

    ਪੁਲਿਸ ਵੱਲੋਂ ਪਹਿਲਾਂ ਲੰਘੇ ਦਿਨ ਗੁਰਦੁਆਰਾ ਅਕਾਲ ਬੁੰਗਾ ਦਾਖਲ ਹੋ ਆਰੋਪੀਆਂ ਕੋਲੋਂ ਗੁਰਦੁਆਰਾ ਖਾਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਗਲਬਾਤ ਨੇਪਰੇ ਨਾ ਚੜ੍ਹ ਪਾਈ ਅਤੇ ਹੁਣ ਅੱਜ (23 ਨਵੰਬਰ) ਤੜਕਸਾਰ ਪੁਲਿਸ ਅਤੇ ਨਿਹੰਗ ਜਥੇਬੰਦੀ ਵਿਚਕਾਰ ਖੂਨੀ ਝੜਪ ਹੋ ਗਈ। ਜਿਸ ਵਿੱਚ ਇੱਕ ਪੁਲਿਸ ਮੁਲਜ਼ਮ ਦੀ ਮੌਤ ਹੋ ਚੁੱਕੀ ਹੈ। ਜਦਕਿ ਤਿੰਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। 

    ਪੁਲਿਸ ਅਤੇ ਨਿਹੰਗਾਂ ਵਿਚਕਾਰ ਲੜਾਈ ਮਗਰੋਂ ਇਲਾਕੇ ‘ਚ ਤਣਾਅ ਹੈ। ਪੁਲਿਸ ਨੇ ਸਾਰੇ ਜ਼ਖਮੀਆਂ ਨੂੰ ਨੇੜਲੇ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਇਸ ਹਮਲੇ ਵਿਚ ਕਿੰਨੇ ਲੋਕ ਸ਼ਾਮਲ ਹਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.