Saturday, September 21, 2024
More

    Latest Posts

    Batala Beldar Murder: ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਬੇਲਦਾਰ ਦਾ ਕਤਲ, ਪਰਿਵਾਰ ਨੇ ਇਨਸਾਫ ਦੀ ਲਗਾਈ ਗੁਹਾਰ | ਮੁੱਖ ਖਬਰਾਂ | Action Punjab


    Batala Beldar Murder:  ਨਾਜਾਇਜ਼ ਮਾਈਨਿੰਗ ਦੇ ਖਿਲਾਫ ਸਰਕਾਰਾਂ ਵੀ ਸਖਤ ਹਨ ਅਤੇ ਪ੍ਰਸ਼ਾਸਨ ਨੂੰ ਵੀ ਹਿਦਾਇਤਾਂ ਹਨ ਕਿ ਨਾਜਾਇਜ਼ ਮਾਈਨਿੰਗ ਰੋਕੀ ਜਾਵੇ ਪਰ ਨਾਜਾਇਜ਼ ਮਾਈਨਿੰਗ ਅਜੇ ਵੀ ਚੱਲਦੀ ਨਜ਼ਰ ਆ ਰਹੀ ਹੈ ਅਤੇ ਜੇਕਰ ਕੋਈ ਮਾਈਨਿੰਗ ਨੂੰ ਰੋਕਣ ਲਈ ਕਦਮ ਚੁੱਕਦਾ ਹੈ ਤਾਂ ਨਾਜਾਇਜ਼ ਮਾਈਨਿੰਗ ਕਰਨ ਵਾਲੇ ਊਸ ਉੱਤੇ ਜਾਨਲੇਵਾ ਹਮਲਾ ਕਰਨ ਤੋਂ ਵੀ ਗੁਰੇਜ਼ ਨਹੀਂ ਕਰਦੇ ਹਨ।

    ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਬੇਲਦਾਰ ’ਤੇ ਕੀਤਾ ਹਮਲਾ 

    ਇਸੇ ਤਰ੍ਹਾਂ ਦਾ ਮਾਮਲਾ ਬਟਾਲਾ ਦੇ ਪਿੰਡ ਕੋਟਲਾ ਬੱਜਾ ਸਿੰਘ ਨੇੜੇ ਕਸੂਰ ਬ੍ਰਾਂਚ ਨਹਿਰ ਨਜਦੀਕ ਤੋਂ ਸਾਹਮਣੇ ਆਇਆ ਜਿੱਥੇ ਨਾਜਾਇਜ਼ ਮਾਈਨਿੰਗ ਕਰ ਰਹੇ ਮੁਲਜ਼ਮਾਂ ਨੂੰ ਸਰਕਾਰੀ ਬੇਲਦਾਰ ਵਲੋਂ ਰੋਕਿਆ ਗਿਆ ਤਾਂ ਨਾਜਾਇਜ਼ ਮਾਈਨਿੰਗ ਕਰਨ ਵਾਲਿਆਂ ਨੇ ਬੇਲਦਾਰ ਉੱਥੇ ਹੀ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਖੁਦ ਹਮਲਾਵਰ ਟਰੈਕਟਰ-ਟਰਾਲੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। 

    ਜ਼ਖਮੀ ਬੇਲਦਾਰ ਦੀ ਹੋਈ ਮੌਤ 

    ਜ਼ਖਮੀ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਡਾਕਟਰ ਨੇ ਜ਼ਖਮੀ ਨੂੰ ਮ੍ਰਿਤਕ ਐਲਾਨ ਦਿੱਤਾ। ਉੱਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਘਟਨਾ ਬਾਰੇ ਦੱਸਦੇ ਹੋਏ ਪੰਜਾਬ ਸਰਕਾਰ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਹੈ। 

    ਇਹ ਵੀ ਪੜ੍ਹੋ: Punjab Farmer Protest:ਜਲੰਧਰ ‘ਚ ਕਿਸਾਨਾਂ ਨੇ ਨੈਸ਼ਨਲ ਹਾਈਵੇ ਤੋਂ ਬਾਅਦ ਰੇਲਵੇ ਟਰੈਕ ਵੀ ਕੀਤਾ ਜਾਮ, ਕਈ ਟ੍ਰੇਨਾਂ ਪ੍ਰਭਾਵਿਤ 

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.