Saturday, September 21, 2024
More

    Latest Posts

    ਵੱਡੀ ਗਿਣਤੀ ਸਿੱਖ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ਼/Advocate Dhami strongly objected to not giving Visas to a large number of Sikh devotees | ਮੁੱਖ ਖਬਰਾਂ | Action Punjab


    ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਦੇ ਵੱਡੀ ਗਿਣਤੀ ਸ਼ਰਧਾਲੂਆਂ ਨੂੰ ਵੀਜੇ ਨਾ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। 

    ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 1684 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 788 ਨੂੰ ਵੀਜਾ ਨਾ ਦੇਣਾ ਬੇਹੱਦ ਮੰਦਭਾਗਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਜਥੇ ਵਿਚ ਹਮੇਸ਼ਾ ਹੀ ਪੰਜਾਬ ਦੇ ਕੋਟੇ ਅਨੁਸਾਰ ਹੀ ਪਾਸਪੋਰਟ ਭੇਜੇ ਜਾਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਇਸ ਵਾਰ 50 ਫੀਸਦੀ ਦੇ ਲਗਪਗ ਸ਼ਰਧਾਲੂਆਂ ਦੇ ਵੀਜੇ ਕੱਟ ਕੇ ਭਾਵਨਾਵਾਂ ਤੋੜੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਇਸ ਵੱਲ ਵਿਸ਼ੇਸ਼ ਤੌਰ ’ਤੇ ਗੌਰ ਕਰਨਾ ਚਾਹੀਦਾ ਹੈ। 

    ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਦੌਰੇ ਦੌਰਾਨ ਉਨ੍ਹਾਂ ਨੇ ਇਹ ਮਾਮਲਾ ਵੀ ਉਠਾਇਆ ਸੀ, ਜਿਸ ਦੌਰਾਨ ਪਾਕਿਸਤਾਨ ਦੇ ਸਬੰਧਤ ਅਧਿਕਾਰੀਆਂ ਨੇ ਯਕੀਨ ਦਿਵਾਇਆ ਸੀ ਕਿ ਉਹ ਇਸ ’ਤੇ ਸੁਹਿਰਦਤਾ ਨਾਲ ਕਾਰਜ ਕਰਨਗੇ। ਪਰੰਤੂ ਦੁੱਖ ਦੀ ਗੱਲ ਹੈ ਕਿ ਪਹਿਲਾਂ ਦੀ ਤਰ੍ਹਾਂ ਹੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਵੀਜਿਆਂ ਤੋਂ ਵਿਰਵੇ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਜਲਦ ਹੀ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨੂੰ ਮਿਲਣ ਵਾਸਤੇ ਵਫ਼ਦ ਵੀ ਭੇਜਿਆ ਜਾਵੇਗਾ।

    ਦੱਸਣਯੋਗ ਹੈ ਕਿ ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ 25 ਨਵੰਬਰ ਨੂੰ ਜਥਾ ਪਾਕਿਸਤਾਨ ਲਈ ਰਵਾਨਾ ਹੋਣਾ ਹੈ, ਜਿਥੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਦੇ ਸਮਾਗਮ ਹੋਣਗੇ। ਇਹ ਜਥਾ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਮਗਰੋਂ 4 ਦਸੰਬਰ 2023 ਨੂੰ ਭਾਰਤ ਵਾਪਸ ਪਰਤੇਗਾ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.