Thursday, October 17, 2024
More

    Latest Posts

    Farmer Protest Sugarcane Price: ਪੰਜਾਬ ‘ਚ ਗੰਨੇ ਦਾ ਰੇਟ 11 ਰੁਪਏ ਪ੍ਰਤੀ ਕੁਇੰਟਲ ਵਧਿਆ, ਕਿਸਾਨ ਅਜੇ ਵੀ ਨਾਰਾਜ਼, ਕਿਹਾ… | ਮੁੱਖ ਖਬਰਾਂ | Action Punjab


    Farmer Protest: ਪੰਜਾਬ ਵਿੱਚ ਗੰਨੇ ਦੇ ਪ੍ਰਤੀ ਕੁਇੰਟਲ ਰੇਟ ਵਿੱਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਕੁਝ ਦਿਨ ਪਹਿਲਾਂ ਕਿਸਾਨਾਂ ਨੇ ਇਸ ਮੁੱਦੇ ‘ਤੇ ਸੜਕਾਂ ਅਤੇ ਰੇਲ ਪਟੜੀਆਂ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਸੀ।

    ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਐਕਸ ‘ਤੇ ਸਾਂਝੀ ਕਰਦਿਆਂ ਲਿਖਿਆ- ਪੰਜਾਬ ‘ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..

    ਕਿਸਾਨ ਨੇ ਕਿਹਾ- 21 ਤੇ 51 ਨੂੰ ਸ਼ਗਨ ਵੀ ਹੈ

    ਹਾਲਾਂਕਿ ਮੁੱਖ ਮੰਤਰੀ ਦੇ ਇਸ ਐਲਾਨ ਤੋਂ ਕਿਸਾਨ ਖੁਸ਼ ਨਹੀਂ ਹਨ। ਕਿਸਾਨ ਜਥੇਬੰਦੀਆਂ ਨੇ ਜਲੰਧਰ ‘ਚ ਮੀਟਿੰਗ ਕਰਕੇ ਕਿਹਾ ਕਿ ਮੁੱਖ ਮੰਤਰੀ ਦੇ ਭਰੋਸੇ ‘ਤੇ ਜਲੰਧਰ ‘ਚ ਹੜਤਾਲ ਖਤਮ ਕਰ ਦਿੱਤੀ ਗਈ ਪਰ ਮੁੱਖ ਮੰਤਰੀ ਨੇ ਸ਼ਗਨ ਦੇ ਨਾਂ ‘ਤੇ ਸਿਰਫ 11 ਰੁਪਏ ਦਾ ਵਾਧਾ ਕੀਤਾ, ਸ਼ਗਨ ਵੀ 21 ਤੇ 51 ਦਾ ਹੈ। ਪਿਛਲੀ ਵਾਰ ਕਿਸਾਨਾਂ ਦੇ ਸੰਘਰਸ਼ ਦੌਰਾਨ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 50 ਰੁਪਏ ਰੇਟ ਵਧਾ ਦਿੱਤੇ ਸਨ।

    ਕਿਸਾਨਾਂ ਨੇ ਕਿਹਾ ਕਿ ਚਾਰ ਦਿਨਾਂ ਦੀ ਹੜਤਾਲ ਕਾਰਨ ਜਿੱਥੇ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਉਥੇ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਮਹਿਜ਼ 11 ਰੁਪਏ ਦਾ ਵਾਧਾ ਹੋਇਆ ਹੈ, ਜੋ ਸਾਨੂੰ ਮਨਜ਼ੂਰ ਨਹੀਂ ਹੈ। ਪੰਜਾਬ ਦੀਆਂ ਖੰਡ ਮਿੱਲਾਂ ਦੇਸ਼ ਭਰ ਵਿੱਚੋ ਸਭ ਤੋਂ ਬਾਅਦ ਸ਼ੁਰੂ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ। ਸੀਐਮ ਨੇ 28 ਤਰੀਕ ਨੂੰ ਨਵੀਆਂ ਦਰਾਂ ਦਾ ਐਲਾਨ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਸਿਰਫ਼ ਅਨਾਜ ਦੀ ਸਪਲਾਈ ਕੀਤੀ ਗਈ।

    ਇਸ ਮੀਟਿੰਗ ਵਿੱਚ 32 ਜੱਥੇਬੰਦੀਆਂ ਨੇ ਭਾਗ ਲਿਆ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਗੁਰਦਾਸਪੁਰ ਵਿੱਚ ਬੱਸ ਸਟੈਂਡ ਦੇ ਉਦਘਾਟਨ ਤੋਂ ਬਾਅਦ ਜੇਕਰ ਗੰਨੇ ਦਾ ਰੇਟ 400 ਰੁਪਏ ਤੋਂ ਵੱਧ ਅਤੇ ਖੰਡ ਮਿੱਲਾਂ ਖੋਲ੍ਹਣ ਸਬੰਧੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਕਿਸਾਨ ਮੁੜ ਸੰਘਰਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਰੇਲਵੇ ਟਰੈਕ ਜਾਮ ਕਰਨ ਦੇ ਦੋਸ਼ ਹੇਠ 350 ਤੋਂ ਵੱਧ ਕਿਸਾਨਾਂ ਖ਼ਿਲਾਫ਼ ਦਰਜ ਕੇਸ ਸਰਕਾਰਾਂ ਦੀ ਨਾਕਾਮੀ ਦਾ ਨਤੀਜਾ ਹਨ, ਇਨ੍ਹਾਂ ਨੂੰ ਰੱਦ ਕੀਤਾ ਜਾਵੇ।

    – ACTION PUNJAB NEWS


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.