Saturday, September 21, 2024
More

    Latest Posts

    ਪੁਰਾਣੀ ਪੈਨਸ਼ਨ ਸਕੀਮ ਬਹਾਲੀ ਨੂੰ ਲੈ ਕੇ ਫਤਿਹਗੜ੍ਹ ਸਾਹਿਬ ਵਿੱਚ ਮੁਲਾਜ਼ਮਾਂ ਨੇ ਕੀਤਾ ਪੰਜਾਬ ਸਰਕਾਰ ਖਿਲਾਫ ਘੜਾ ਤੋੜ ਰੋਸ ਪ੍ਰਦਰਸ਼ਨ | Action Punjab


    ਸ਼੍ਰੀ ਫਤਿਹਗੜ੍ਹ ਸਾਹਿਬ ( ਜਗਦੇਵ ਸਿੰਘ), 1 ਦਸੰਬਰ 2023

    ਪੰਜਾਬ ਸਟੇਟ ਮਨਿਸਟਰੀਅਲ ਸਰਵਿਸਸ ਯੂਨੀਅਨ ਫਤਿਹਗੜ੍ਹ ਸਾਹਿਬ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਤੋਂ ਅਸਲ ਕਿਸਾਨ ਰੋਸ ਮਾਰਚ ਕਰਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ ਗਈ ਅਤੇ ਰੋਸ ਮਾਰਚ ਕਰਦਿਆਂ ਪੀਪੇ ਖੜਕਾ ਕੇ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਦੇ ਨਾਲ ਨਾਲ ਜੋਤੀ ਸਰੂਪ ਚੌਂਕ ਵਿਖੇ ਘੜਾ ਭੰਨ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਗਿਆ।

     

    ਪੰਜਾਬ ਸਟੇਟ ਮਨਿਸਟਰੀਅਲ ਸਰਵਿਸਸ ਯੂਨੀਅਨ ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਲਖਬੀਰ ਸਿੰਘ ਸਰਪ੍ਰਸਤ ਗੁਰਿੰਦਰ ਕੌਰ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹਨਾਂ ਦੀਆਂ ਪੁਰਾਣੀ ਪੈਨਸ਼ਨ ਸਕੀਮ ਬਹਾਲੀ ਸਮੇਤ ਹੋਰ ਪ੍ਰਮੁੱਖ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਲਾਗੂ ਕੀਤਾ ਜਾਵੇ ਤੇ ਜੇਕਰ 6 ਦਸੰਬਰ  ਤੱਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

     

    ਉਧਰ ਫਤਿਹਗੜ੍ਹ ਸਾਹਿਬ ਵਿਖੇ ਪਹੁੰਚੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਘੜਾ ਪਿਛਲੀਆਂ ਸਰਕਾਰਾਂ ਸਿਰਫ ਭੰਨਦਿਆਂ ਕਿਹਾ ਕਿ ਸਾਰੇ ਮਸਲੇ ਮੀਲ ਬੈਠ ਕੇ ਹੱਲ ਕੀਤੇ ਜਾ ਸਕਦੇ ਹਨ ਤੇ ਪਬਲਿਕ ਨੂੰ ਹੈਰਾਨ ਕਰਨਾ ਜਾਇਜ਼ ਨਹੀਂ ।


    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.