Wednesday, October 16, 2024
More

    Latest Posts

    ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ‘ਚ ਬਦਲਾਅ/Changes in timings of all schools in Punjab due to dense fog and weather change | ਮੁੱਖ ਖਬਰਾਂ | Action Punjab

    ACTION PUNJAB NEWS Desk: ਪੰਜਾਬ ਵਿੱਚ ਸੰਘਣੀ ਧੁੰਦ ਅਤੇ ਮੌਸਮ ਵਿੱਚ ਬਦਲਾਅ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ ਹੈ। ਸਮਾਂ ਵਿੱਚ ਇਹ ਤਬਦੀਲੀ ਸੋਮਵਾਰ ਤੋਂ ਲਾਗੂ ਹੋਵੇਗੀ।

    ਹਰਜੋਤ ਬੈਂਸ ਨੇ ਆਪਣੇ ਟਵੀਟ ‘ਚ ਕਿਹਾ, “ਸੂਬੇ ਦੇ ਕੁਝ ਹਿੱਸਿਆਂ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਮੌਸਮ ਤਬਦੀਲੀ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ਼੍ਹਣ ਦਾ ਸਮਾਂ ਸਵੇਰੇ 9:30 ਵਜੇ ਅਤੇ ਛੁੱਟੀ ਦਾ ਸਮਾਂ 3:30 ਵਜੇ ਕੀਤਾ ਜਾਂਦਾ ਹੈ।” 

    ਉਨ੍ਹਾਂ ਅੱਗੇ ਕਿਹਾ, “ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ‘ਤੇ ਇਕਸਾਰ ਲਾਗੂ ਰਹਿਣਗੇ।”
    ਇਹ ਵੀ ਪੜ੍ਹੋ: ਕੰਮ ਤੋਂ ਇਨਕਾਰ ਕਰਨ ‘ਤੇ ਕੱਪੜੇ ਲਾਹ ਗੁਸਲਖ਼ਾਨੇ ‘ਚ ਕਰ ਦਿੱਤਾ ਜਾਂਦਾ ਸੀ ਬੰਦ – ਪੀੜਤ ਕੁੜੀਆਂ

    – ACTION PUNJAB NEWS




    actionpunjab
    Author: actionpunjab

    Latest Posts

    Don't Miss

    Stay in touch

    To be updated with all the latest news, offers and special announcements.